ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੇ ਰਹਿਬਰ - ਡਾ. ਵਿਜੇ ਸਤਬੀਰ ਸਿੰਘ IAS (Rete.)
ਗੁਰਮਤਿ ਸਮਾਗਮਾਂ ਦੀ ਸਮਾਪਤੀ ਮੌਕੇ ਨਗਰ ਕੀਰਤਨ
ਨਾਂਦੇੜ: ਤਖ਼ਤ ਸੱਚਖੰਡ ਸ੍ਰੀ ਹਜੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਮਿਤੀ 23 ਅਕਤੂਬਰ ਤੋਂ 27 ਅਕਤੂਬਰ ਤੱਕ ਚੱਲੇ ਗੁਰਮਤਿ ਸਮਾਗਮਾਂ ਦੇ ਸਮਾਪਤੀ ਦਾ ਨਗਰ ਕੀਰਤਨ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਤੋਂ ਬਾਅਦ ਦੁਪਹਿਰ ਤਿੰਨ ਵਜੇ ਆਰੰਭ ਹੋਇਆ, ਜੋ ਕਿ ਸ਼ਹਿਰ ਦੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਰਾਤ ਤਖ਼ਤ ਸੱਚਖੰਡ ਸਾਹਿਬ ਵਿਖੇ ਵਾਪਿਸ ਪੁੱਜਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਾਹੁਨਮਾਈ ਹੇਠ ਤਖ਼ਤ ਸੱਚਖੰਡ ਸਾਹਿਬ ਦੇ ਮਾਨਯੋਗ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਜੀ, ਸਮੂੰਹ ਪੰਜ ਪਿਆਰੇ ਸਾਹਿਬਾਨ ਦੀ ਸਰਪ੍ਰਸਤੀ ਅਤੇ ਡਾ. ਵਿਜੇ ਸਤਬੀਰ ਸਿੰਘ ਜੀ ਮੁੱਖ ਪ੍ਰਬੰਧਕ, ਗੁਰਦੁਆਰਾ ਸੱਚਖੰਡ ਬੋਰਡ ਦੇ ਦਿਸ਼ਾ ਨਿਰਦੇਸ਼ ਅਧੀਨ ਮਿਤੀ 23 ਅਕਤੂਬਰ ਤੋਂ 27 ਅਕਤੂਬਰ 2025 ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਹੋਏ ਜਿਸ ਵਿੱਚ ਪੰਥ ਦੀਆਂ ਮਹਾਨ ਸਖਸ਼ੀਅਤਾਂ ਸੰਤ ਬਾਬਾ ਬਲਵਿੰਦਰ ਸਿੰਘ ਜੀ ਕਾਰਸੇਵਾ ਵਾਲੇ, ਬਾਬਾ ਬਲਵੀਰ ਸਿੰਘ ਜੀ ਬੁੱਢਾ ਤੇ ਦਲ ਦੇਸ਼ ਵਿਦੇਸ਼ ਤੋਂ ਹਜਾਰਾਂ ਸੰਗਤਾਂ ਨਤਮਸਤਕ ਹੋਈਆਂ।
ਭਾਈ ਨਿਰਵੈਰ ਸਿੰਘ ਜੀ ਹਜ਼ੂਰੀ ਰਾਗੀ, ਭਾਈ ਸੁਖਵਿੰਦਰ ਸਿੰਘ ਜੀ ਕਥਾਵਾਰਕ, ਭਾਈ ਜਬਰਤੋੜ ਸਿੰਘ ਜੀ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਸਕਰਨ ਸਿੰਘ ਜੀ. ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਗਿਆਨੀ ਸਰਬਜੀਤ ਸਿੰਘ ਜੀ ਲੁਧਿਆਣਾ, ਭਾਈ ਮਨਰਾਜ ਸਿੰਘ ਜੀ ਸ਼ਾਹਬਾਦ, ਭਾਈ ਰਣਜੀਤ ਸਿੰਘ ਜੀ ਹਜੂਰੀ ਰਾਗੀ, ਭਾਈ ਗੁਰਵਿੰਦਰ ਸਿੰਘ ਜੀ ਰੁਦ੍ਰਪੁਰਵਾਲੇ, ਭਾਈ ਚਰਨਜੀਤ ਸਿੰਘ ਜੀ ਹੀਰਾ ਦਿੱਲੀ, ਗਿਆਨੀ ਹਰਿੰਦਰ ਸਿੰਘ ਜੀ ਅਲਵਰ, ਭਾਈ ਬਲਬੀਰ ਸਿੰਘ ਜੀ ਚੰਡੀਗੜ੍ਹ, ਭਾਈ ਤੇਜਵੰਤ ਸਿੰਘ ਹਜੂਰੀ ਰਾਗੀ ਆਦਿ ਨੇ ਵਿਸ਼ੇਸ਼ ਤੌਰਤੇ ਹਾਜ਼ਰੀਆਂ ਭਰੀਆਂ। ਇਸ ਮੌਕੇ ਡਾ. ਵਿਜੇ ਸਤਬੀਰ ਸਿੰਘ ਜੀ ਅਤੇ ਸ੍ਰ. ਜਸਵੰਤ ਸਿੰਘ ਜੀ ਬੌਬੀ ਨੇ ਸਮੂੰਹ ਸੰਗਤਾਂ ਨੂੰ ਗੁਰਪੁਰਬ ਦੂਜ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੇਵਲ ਸਿੱਖਾਂ ਦੇ ਹੀ ਨਹੀਂ ਸਗੋਂ ਸਮੁੱਚੀ ਮਾਨਵਤਾ ਦੇ ਰਹਿਬਰ ਹਨ ਅਤੇ ਗੁਰਦੁਆਰਾ ਸੱਚਖੰਡ ਬੋਰਡ ਵੱਲੋਂ ਚਲ ਰਹੇ ਵਿਕਾਸ ਕੰਮਾਂ ਦੀ ਜਾਣਕਾਰੀ ਦਿੱਤੀ ਤੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।