ਅਰਵਿੰਦ ਕੇਜਰੀਵਾਲ ਨੇ ਅਸਥਾਈ ਜੇਲ੍ਹਾਂ ਬਣਾਉਣ ਦੀ ਮੰਗ ਨੂੰ ਠੁਕਰਾਇਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਹਰਪਾਲ ਚੀਮਾ ਨੇ ਵੀ ਕੀਤਾ ਕੇਜਰੀਵਾਲ ਦੇ ਫੈਸਲੇ ਦਾ ਸਵਾਗਤ

Arvind Kejriwal

ਨਵੀਂ ਦਿੱਲੀ - ਕਿਸਾਨਾਂ ਦਾ ਦਿੱਲੀ ਚੱਲੋ ਅੰਦੋਲਨ ਜਾਰੀ ਹੈ ਤੇ ਇਸ ਵਿਚਕਾਰ ਦਿੱਲੀ ਪੁਲਿਸ ਨੇ ਦਿੱਲੀ ਵਿਚ 9 ਸਟੇਡੀਅਮਾਂ ਨੂੰ ਅਸਥਾਈ ਜੇਲ੍ਹਾਂ ਬਣਾਉਣ ਦੀ ਮੰਗ ਕੀਤੀ ਸੀ ਜਿਸ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਠੁਕਰਾ ਦਿੱਤਾ ਹੈ ਉਹਨਾਂ ਨੇ ਇਹ ਅਸਥਾਈ ਜੇਲ੍ਹਾਂ ਬਣਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਦੱਸ ਦਈਏ ਕਿ ਕੇਜਰੀਵਾਲ ਦੇ ਇਸ ਫੈਸਲੇ ਦਾ ਹਰਪਾਲ ਚੀਮਾ ਨੇ ਵੀ ਸਵਾਗਤ ਕੀਤਾ ਹੈ ਉਹਨਾਂ ਨੇ ਟਵੀਟ ਕਰ ਕੇ ਕੇਜਰੀਵਾਲ ਦੀ ਤਾਰੀਫ਼ ਕੀਤੀ ਹੈ। ਹਰਪਾਲ ਚੀਮਾ ਨੇ ਕਿਹਾ ਕਿ ਮੈਂ ਕੇਜਰੀਵਾਲ ਦੇ ਇਸ ਫੈਸਲੇ ਦਾ ਸਵਾਗਤ ਕਰਦਾ ਹਾਂ ਜੋ ਉਹਨਾਂ ਨੇ ਇਸ ਫੈਸਲੇ ਨੂੰ ਮੰਨਣ੍ਹ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਉਹ ਕਿਸਾਨਾਂ ਦੇ ਹੱਕਾਂ ਲਈ ਹਮੇਸ਼ਾਂ ਲੜਨਗੇ। ਹਰਪਾਲ ਚੀਮਾ ਨੇ ਕੇਜਰੀਵਾਲ ਦਾ ਤਹਿ ਦਿੱਲੋਂ ਧੰਨਵਾਦ ਕੀਤਾ ਹੈ।