ਪੁਲਿਸ ਨੇ ਸਿੰਘੂ ਬਾਰਡਰ 'ਤੇ ਵਧਾਈ ਸੁਰੱਖਿਆ, ਕਿਸਾਨਾਂ 'ਤੇ ਸੁੱਟੇ ਅੱਥਰੂ ਗੈਸ ਦੇ ਗੋਲੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਿੰਘੂ ਬਾਰਡਰ 'ਤੇ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਤੈਨਾਤ

Farmers from Punjab stopped from entering Delhi at Singhu border

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨ ਦਿੱਲੀ ਨੂੰ ਕੂਚ ਕਰ ਰਹੇ ਹਨ। ਬੀਤੇ ਦਿਨ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਬਾਰਡਰ 'ਤੇ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸਾਨਾਂ ਨੇ ਹਰਿਆਣਾ ਪੁਲਿਸ ਦੀ ਹਰ ਕੋਸ਼ਿਸ਼ ਅਸਫਲ ਕਰ ਦਿੱਤੀ।

ਅੱਜ ਦਿੱਲੀ ਪੁਲਿਸ ਨੇ ਕਿਸਾਨੀ ਸੰਘਰਸ਼ ਦੇ ਚਲਦਿਆਂ ਸਿੰਘੂ ਬਾਰਡਰ 'ਤੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਕਾਫ਼ੀ ਪ੍ਰਬੰਧ ਕੀਤੇ ਤੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ। ਕਿਸਾਨਾਂ ਨੂੰ ਰੋਕਣ ਲਈ ਦਿੱਲੀ ਬਾਰਡਰ 'ਤੇ ਭਾਰੀ ਗਿਣਤੀ ਵਿਚ ਫੋਰਸ ਤੈਨਾਤ ਕੀਤੀ ਗਈ ਹੈ। 

ਕਿਸਾਨਾਂ ਦਾ ਕਹਿਣਾ ਹੈ ਕਿ ਉਹ ਦਿੱਲੀ ਵਿਚ ਦਾਖਲ ਹੋ ਕੇ ਸ਼ਾਂਤਮਈ ਪ੍ਰਦਰਸ਼ਨ ਕਰਨਗੇ। ਉਹਨਾਂ ਕਿਹਾ ਕਿ ਉਹਨਾਂ ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਤੇ ਉਹ ਹਰ ਹਾਲ ਵਿਚ ਦਿੱਲੀ ਪਹੁੰਚਣਗੇ। 

ਇਸ ਤੋਂ ਇਲਾਵਾ ਪਾਣੀਪਤ ਰੋਡ ਨੇੜੇ ਪੁਲਿਸ ਨੇ ਸੜਕ 'ਤੇ 20 ਫੁੱਟ ਡੂੰਘੀ ਖਾਈ ਪੁੱਟ ਦਿੱਤੀ ਹੈ ਅਤੇ ਵੱਡੀ ਗਿਣਤੀ ਵਿਚ ਟਰੱਕ ਅਤੇ ਕਨਟੇਨਰ ਖੜ੍ਹੇ ਕਰਕੇ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਤੈਨਾਤ ਕੀਤੀ। ਇਸ ਦੇ ਬਾਵਜੂਦ ਵੀ ਕਿਸਾਨਾਂ ਦਾ ਹੌਂਸਲਾ ਨਹੀਂ ਡੋਲ ਰਿਹਾ।