ਖੇਤੀਬਾੜੀ ਮੰਤਰੀ ਨੇ ਕੀਤੀ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ 

ਏਜੰਸੀ

ਖ਼ਬਰਾਂ, ਰਾਸ਼ਟਰੀ

ਸਰਕਾਰ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਲਈ ਵਚਨਬੱਧ ਹੈ - ਨਰਿੰਦਰ ਤੋਮਰ

Narendra Tomar

ਨਵੀਂ ਦਿੱਲੀ - ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਵਿਚਕਰਾ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਇਸ ਲਈ ਹੀ ਤਿੰਨ ਦਸੰਬਰ ਦੀ ਗੱਲਬਾਤ ਦਾ ਪ੍ਰਸਤਾਵ ਰੱਖਿਆ ਗਿਆ ਹੈ। ਦੂਜੇ ਪਾਸੇ ਖੇਤੀਬਾੜੀ ਮੰਤਰੀ ਨੇ ਇਹ ਵੀ ਇਲਜ਼ਾਮ ਲਗਾਇਆ ਹੈ ਕਿ ਕਾਂਗਰਸ ਕਿਸਾਨਾਂ ਨੂੰ ਗੰਮਰਾਹ ਕਰ ਰਹੀ ਹੈ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਵੀ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਰਤ ਸਰਕਾਰ ਦੇਸ਼ ਭਰ ਵਿਚ ਕਿਸਾਨਾਂ ਦੇ ਹਿੱਤ ਲਈ ਕੰਮ ਕਰਨ ਵਾਸਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਲਈ ਵਚਨਬੱਧ ਹੈ।

ਨਵੇਂ ਕਾਨੂੰਨ ਵੀ ਕਿਸਾਨਾਂ ਦੇ ਹਿੱਤ ਵਿਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਤੇ ਇਸੇ ਲਈ 3 ਦਸੰਬਰ ਨੂੰ ਦੁਬਾਰਾ ਗੱਲਬਾਤ ਲਈ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਉਤੇ ਸਿਆਸਤ ਨਹੀਂ ਹੋਣੀ ਚਾਹੀਦੀ। ਕਾਂਗਰਸ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਨੀਤੀਆਂ ਉਤੇ ਝਾਤ ਮਾਰਨ ਤੇ ਆਪਣੇ ਮੈਨੀਫੈਸਟੋ ਨੂੰ ਜਨਤਕ ਤੌਰ ਉਤੇ ਵਾਪਸ ਲਏ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਸਿਆਸੀ ਮੁਫਾਦਾਂ ਲਈ ਹਵਾ ਦਿੱਤੀ ਜਾ ਰਹੀ ਹੈ ਜਦੋਂ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਕਿਸਾਨਾਂ ਦੇ ਹਿੱਤ ਵਿਚ ਹਨ।