BJP ਨੇ ਸੰਸਦ ਮੈਂਬਰਾਂ ਲਈ ਜਾਰੀ ਕੀਤਾ ਵ੍ਹਿਪ, ਸੋਮਵਾਰ ਨੂੰ ਪੇਸ਼ ਹੋਵੇਗਾ ਖੇਤੀ ਕਾਨੂੰਨ ਵਾਪਸੀ ਬਿੱਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਹੀ ਦਿਨ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸੀ ਬਿੱਲ ਪੇਸ਼ ਕਰਨ ਜਾ ਰਹੀ ਹੈ।

Be In Parliament On Monday, BJP Tells All Its MPs

ਨਵੀਂ ਦਿੱਲੀ: ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਹੀ ਦਿਨ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸੀ ਬਿੱਲ ਪੇਸ਼ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਅਪਣੇ ਸਾਰੇ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ ਕਰ ਕੇ ਉਸ ਦਿਨ ਸਦਨ ਵਿਚ ਮੌਜੂਦ ਰਹਿਣ ਲਈ ਕਿਹਾ ਹੈ। ਭਾਜਪਾ ਵਲੋਂ ਰਾਜ ਸਭਾ ਸੰਸਦ ਮੈਂਬਰਾਂ ਨੂੰ ਪਹਿਲਾਂ ਹੀ ਵ੍ਹਿਪ ਜਾਰੀ ਕੀਤਾ ਜਾ ਚੁੱਕਾ ਹੈ।

ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦੱਸਿਆ ਹੈ ਕਿ ਸੋਮਵਾਰ ਨੂੰ ਸੰਸਦ ਵਿਚ ਖੇਤੀ ਕਾਨੂੰਨ ਵਾਪਸ ਲੈਣ ਵਾਲਾ ਬਿੱਲ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਨੇ ਵੀ ਇਸ ਪ੍ਰਸਤਾਵ 'ਤੇ ਮੋਹਰ ਲਗਾ ਦਿੱਤੀ। ਕਾਂਗਰਸ ਨੇ ਵੀ ਆਪਣੇ ਸੰਸਦ ਮੈਂਬਰਾਂ ਨੂੰ ਸੋਮਵਾਰ ਨੂੰ ਤਿੰਨ ਲਾਈਨ ਦਾ ਵ੍ਹਿਪ ਜਾਰੀ ਕਰਕੇ ਸੰਸਦ ਵਿਚ ਪੇਸ਼ ਰਹਿਣ ਲਈ ਕਿਹਾ ਹੈ। 

ਦੱਸ ਦਈਏ ਕਿ ਪਿਛਲੇ ਸਾਲ ਸਤੰਬਰ ਵਿਚ ਮਾਨਸੂਨ ਇਜਲਾਸ ਦੌਰਾਨ ਤਿੰਨ ਖੇਤੀ ਕਾਨੂੰਨਾਂ ਨਾਲ ਸਬੰਧਤ ਬਿੱਲ ਸੰਸਦ ਦੇ ਦੋਵੇਂ ਸਦਨਾਂ ਵਿਚ ਭਾਰੀ ਹੰਗਾਮੇ ਵਿਚਾਲੇ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਹੀ ਲਗਾਤਾਰ ਇਕ ਸਾਲ ਤੋਂ ਕਿਸਾਨ ਇਹਨਾਂ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਅੰਦੋਲਨ ਕਰ ਰਹੇ ਸਨ।