ਨਵੇਂ ਵੇਰੀਐਂਟ ਤੋਂ ਪ੍ਰਭਾਵਿਤ ਦੇਸ਼ਾਂ ਦੀਆਂ ਬੰਦ ਕੀਤੀਆਂ ਜਾਣ ਉਡਾਣਾਂ- ਕੇਜਰੀਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

'ਸਾਨੂੰ ਇਸ ਨਵੇਂ ਰੂਪ ਨੂੰ ਭਾਰਤ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ'

File photo

 

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇਸ਼ਾਂ ਤੋਂ ਉਡਾਣਾਂ ਬੰਦ ਕਰਨ ਦੀ ਅਪੀਲ ਕੀਤੀ ਹੈ ਜਿੱਥੇ ਕੋਵਿਡ-19 ਦਾ ਨਵਾਂ ਰੂਪ ਪਾਇਆ ਗਿਆ ਹੈ।

 

 

ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਬਹੁਤ ਮੁਸ਼ਕਲ ਨਾਲ ਸਾਡਾ ਦੇਸ਼ ਕੋਰੋਨਾ ਤੋਂ ਉਭਰਨ ਵਿੱਚ ਕਾਮਯਾਬ ਹੋਇਆ ਹੈ। ਸਾਨੂੰ ਇਸ ਨਵੇਂ ਰੂਪ ਨੂੰ ਭਾਰਤ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ। 

ਦੱਸ ਦੇਈਏ ਕਿ ਕੋਰੋਨਾ ਦੇ ਨਵੇਂ ਵੇਰੀਐਂਟ 'ਓਮਾਈਕ੍ਰੋਨ' ਨੇ ਦੇਸ਼ ਭਰ ਦੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਸਥਿਤੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਉਹ ਦੇਸ਼ ਵਿੱਚ ਕੋਰੋਨਾ ਦੀ ਸਥਿਤੀ ਅਤੇ ਟੀਕਾਕਰਨ ਬਾਰੇ ਉੱਚ ਅਧਿਕਾਰੀਆਂ ਨਾਲ ਚਰਚਾ ਕਰਨਗੇ।