ਕੋਰੋਨਾ ਦੇ ਨਵੇਂ ਵੇਰੀਐਂਟ ਦੇ ਖਤਰੇ ਤੋਂ ਬਚਾਉਣ ਲਈ ਸਰਕਾਰ ਨੂੰ ਗੰਭੀਰ ਹੋਣਾ ਚਾਹੀਦੈ : ਰਾਹੁਲ ਗਾਂਧੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਟੀਕਾਕਰਨ ਦੇ ਖ਼ਰਾਬ ਅੰਕੜੇ ਇੱਕ ਵਿਅਕਤੀ ਦੀ ਤਸਵੀਰ ਦੇ ਪਿੱਛੇ ਲੰਬਾ ਸਮਾਂ ਨਹੀਂ ਲੁਕੋਏ ਜਾ ਸਕਦੇ। 

Rahul Gandhi

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਕੋਰੋਨਾ ਦੇ ਨਵੇਂ ਰੂਪ ਨੂੰ ਗੰਭੀਰ ਰੂਪ ਦੱਸਦਿਆਂ ਕਿਹਾ ਕਿ ਹੁਣ ਕੇਂਦਰ ਸਰਕਾਰ ਨੂੰ ਸਾਰੇ ਦੇਸ਼ ਵਾਸੀਆਂ ਦੀ ਸੁਰੱਖਿਆ ਲਈ ਗੰਭੀਰ ਹੋਣਾ ਚਾਹੀਦਾ ਹੈ। ਇਸ ਬਾਬਤ ਉਨ੍ਹਾਂ ਨੇ ਇੱਕ ਟਵੀਟ ਕਰਕੇ ਕਿਹਾ ਕਿ ਹੁਣ ਤੱਕ ਦੇਸ਼ ਵਿਚ ਕੇਵਲ 31.19 ਪ੍ਰਤੀਸ਼ਤ ਆਬਾਦੀ ਨੂੰ ਕੋਰੋਨਾ ਵੈਕਸੀਨ ਦਿੱਤੀ ਗਈ ਹੈ।

ਰਾਹੁਲ ਗਾਂਧੀ ਨੇ ਕਿਹਾ ਕਿ ਕੋਰੋਨਾ ਦਾ ਨਵਾਂ ਰੂਪ ਓਮਾਈਕਰੋਨ ਖ਼ਤਰਨਾਕ ਹੈ। ਇਸ ਸਮੇਂ ਇਹ ਬਹੁਤ ਜ਼ਰੂਰੀ ਹੈ ਕਿ ਭਾਰਤ ਸਰਕਾਰ ਸਾਡੇ ਦੇਸ਼ਵਾਸੀਆਂ ਨੂੰ ਟੀਕੇ ਦੀ ਸੁਰੱਖਿਆ ਪ੍ਰਦਾਨ ਕਰਨ ਲਈ ਗੰਭੀਰ ਹੋਵੇ। ਟੀਕਾਕਰਨ ਦੇ ਖ਼ਰਾਬ ਅੰਕੜੇ ਇੱਕ ਵਿਅਕਤੀ ਦੀ ਤਸਵੀਰ ਦੇ ਪਿੱਛੇ ਲੰਬਾ ਸਮਾਂ ਨਹੀਂ ਲੁਕੋਏ ਜਾ ਸਕਦੇ। 

ਜ਼ਿਕਰਯੋਗ ਹੈ ਕਿ ਹੁਣ ਤੱਕ ਦੇਸ਼ ਵਿਚ  120.96 ਕਰੋੜ ਕੋਰੋਨਾ ਰੋਕੂ ਖ਼ੁਰਾਕਾਂ ਦਿਤੀਆਂ ਜਾ ਚੁੱਕਿਆ ਹਨ।ਇਸ ਦੇ ਚਲਦਿਆਂ ਹੀ ਹੁਣ ਦੱਖਣੀ ਅਫਰੀਕਾ ਵਿੱਚ ਕੋਵਿਡ-19 ਦੇ ਇੱਕ ਰੂਪ ਦੇ ਆਉਣ ਨਾਲ ਕਈ ਦੇਸ਼ਾਂ ਦੀਆਂ ਚਿੰਤਾਵਾਂ ਵੱਧ ਗਈਆਂ ਹਨ।

 ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਦੀ ਇੱਕ ਕਮੇਟੀ ਨੇ ਕੋਰੋਨਾ ਵਾਇਰਸ ਦੇ ਇਸ ਨਵੇਂ ਰੂਪ ਦਾ 'ਓਮਾਈਕਰੋਨ' ਨਾਮ ਦਿੱਤਾ। ਕੋਰੋਨਾ ਵਾਇਰਸ ਦੇ ਇਸ ਨਵੇਂ ਰੂਪ ਦੇ ਸਾਹਮਣੇ ਆਉਣ ਤੋਂ ਬਾਅਦ ਅਮਰੀਕਾ, ਬ੍ਰਿਟੇਨ, ਕੈਨੇਡਾ, ਰੂਸ ਅਤੇ ਕਈ ਹੋਰ ਦੇਸ਼ਾਂ ਦੇ ਨਾਲ ਯੂਰਪੀ ਸੰਘ ਨੇ ਅਫਰੀਕੀ ਦੇਸ਼ਾਂ ਦੇ ਲੋਕਾਂ ਦੀ ਆਵਾਜਾਈ  'ਤੇ ਪਾਬੰਦੀ ਲਗਾ ਦਿਤੀ ਹੈ।