ਬਿਹਾਰ 'ਚ ਸੜਕ ਕਿਨਾਰੇ ਭੋਜ ਖਾ ਰਹੇ ਲੋਕਾਂ ਨੂੰ ਇਕ ਤੇਜ਼ ਰਫ਼ਤਾਰ ਕਾਰ ਨੇ ਕੁਚਲਿਆ, ਇਕ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

18 ਲੋਕ ਜਖਮੀ

photo

 

ਸਾਰਨ: ਬਿਹਾਰ ਦੇ ਸਾਰਣ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਡੇਢ ਦਰਜਨ ਲੋਕਾਂ ਨੂੰ ਕੁਚਲ ਦਿੱਤਾ। ਘਟਨਾ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਸਾਰਣ 'ਚ ਤੇਰ੍ਹਵੀਂ ਦੇ ਤਿਉਹਾਰ ਦਾ ਭੋਜ ਖਾ ਰਹੇ 18 ਲੋਕਾਂ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲ ਦਿੱਤਾ। ਘਟਨਾ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮੱਚ ਗਈ। ਟੱਕਰ ਮਾਰਨ ਤੋਂ ਬਾਅਦ ਕਾਰ ਵੀ ਪਲਟ ਗਈ। ਘਟਨਾ 'ਚ ਕਈ ਲੋਕ ਗੰਭੀਰ ਜ਼ਖਮੀ ਹੋਏ ਹਨ। ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ ਅਤੇ ਐਂਬੂਲੈਂਸ ਬੁਲਾਈ ਗਈ।

ਮੌਕੇ 'ਤੇ ਪਹੁੰਚੀ ਐਂਬੂਲੈਂਸ ਰਾਹੀਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਕਾਰ ਚਾਲਕ ਬਾਰੇ ਜਾਣਕਾਰੀ  ਹਾਸਲ ਕਰ ਰਹੀ ਹੈ।

ਘਟਨਾ ਦੇ ਚਸ਼ਮਦੀਦਾਂ ਨੇ ਦੱਸਿਆ ਕਿ ਪਹਿਲਾਂ ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਇਕ ਦੁਕਾਨ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਹ ਦਾਅਵਤ ਖਾ ਰਹੇ ਲੋਕਾਂ 'ਤੇ ਚੜ੍ਹ ਗਈ। ਸਭ ਕੁਝ ਇੰਨੀ ਤੇਜ਼ੀ ਨਾਲ ਵਾਪਰਿਆ ਕਿ ਕਿਸੇ ਨੂੰ ਕੁਝ ਸਮਝ ਨਾ ਆਇਆ।