ED ਨੇ ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 10 ਰਾਜਾਂ ਵਿੱਚ ਛਾਪੇਮਾਰੀ ਕੀਤੀ
ਮੈਡੀਕਲ ਕਾਲਜਾਂ ਨਾਲ ਸਬੰਧਤ ਹੈ ਮਾਮਲਾ
ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ ਦੇਸ਼ ਭਰ ਵਿੱਚ ਇੱਕ ਵੱਡਾ ਸਰਚ ਆਪ੍ਰੇਸ਼ਨ ਚਲਾਇਆ । ਈਡੀ ਦੀਆਂ ਟੀਮਾਂ ਨੇ ਆਂਧਰਾ ਪ੍ਰਦੇਸ਼, ਤੇਲੰਗਾਨਾ, ਮਹਾਰਾਸ਼ਟਰ, ਮੱਧ ਪ੍ਰਦੇਸ਼, ਛੱਤੀਸਗੜ੍ਹ, ਗੁਜਰਾਤ, ਰਾਜਸਥਾਨ, ਬਿਹਾਰ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ 15 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ।
ਇਹ ਕਾਰਵਾਈ ਕੇਂਦਰੀ ਜਾਂਚ ਬਿਊਰੋ ਵੱਲੋਂ 30 ਜੂਨ ਨੂੰ ਦਰਜ ਕੀਤੀ ਗਈ 225 ਐਫਆਈਆਰਜ਼ ਦੇ ਸਬੰਧ ਵਿੱਚ ਕੀਤੀ ਹੈ। ਐਫ.ਆਈ.ਆਰ. ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਮੈਡੀਕਲ ਕਾਲਜਾਂ ਦੇ ਨਿਰੀਖਣਾਂ ਨਾਲ ਜੁੜੀ ਗੁਪਤ ਜਾਣਕਾਰੀ ਦੇ ਬਦਲੇ ’ਚ ਰਾਸ਼ਟਰੀ ਮੈਡੀਕਲ ਕਮਿਸ਼ਨ (NMC) ਸਮੇਤ ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਦਿੱਤੀ ਗਈ ਸੀ । ਇਸ ਦੇ ਬਦਲੇ ਵਿੱਚ ਉਨ੍ਹਾਂ ਨੇ ਮੈਡੀਕਲ ਕਾਲਜਾਂ ਦੇ ਨਿਰੀਖਣਾਂ ਨਾਲ ਸਬੰਧਤ ਗੁਪਤ ਜਾਣਕਾਰੀ ਕਾਲਜਾਂ ਨਾਲ ਜੁੜੇ ਖਾਸ ਮੈਨੇਜਰ ਅਤੇ ਵਿਚੋਲਿਆਂ ਨੂੰ ਦਿੱਤੀ।
ਐਫ.ਆਈ.ਆਰ. ’ਚ ਆਰੋਪ ਲਗਾਇਆ ਗਿਆ ਹੈ ਕਿ ਇਸ ਜਾਣਕਾਰੀ ਨੇ ਕਥਿਤ ਤੌਰ 'ਤੇ ਮੁਲਜ਼ਮਾਂ ਨੂੰ ਨਿਰੀਖਣ ਮਿਆਰਾਂ ਵਿੱਚ ਹੇਰਾਫੇਰੀ ਕਰਨ ਦੇ ਯੋਗ ਬਣਾਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਸਬੰਧਤ ਮੈਡੀਕਲ ਕਾਲਜਾਂ ਵਿੱਚ ਵਿਦਿਅਕ ਕੋਰਸ ਚਲਾਉਣ ਦੀ ਪ੍ਰਵਾਨਗੀ ਮਿਲ ਗਈ । ਇਸ ਮਿਲੀਭੁਗਤ ਨਾਲ ਵਿਦਿਅਕ ਸੰਸਥਾਵਾਂ ਨੂੰ ਪ੍ਰਵਾਨਗੀ ਦੇਣ ਦੀ ਪ੍ਰਕਿਰਿਆ ਵਿੱਚ ਖਾਮੀਆਂ ਨੂੰ ਉਜਾਗਰ ਹੁੰਦੀ ਹੈ । ਜਿਸ ਨਾਲ ਦੇਸ਼ ਵਿੱਚ ਮੈਡੀਕਲ ਸਿੱਖਿਆ ਦੀ ਗੁਣਵੱਤਾ 'ਤੇ ਸੰਭਾਵੀ ਪ੍ਰਭਾਵ ਬਾਰੇ ਚਿੰਤਾ ਵਧ ਗਈ ਹੈ।
ਤਲਾਸ਼ੀ ਮੁਹਿੰਮ ’ਚ ਕਈ ਰਾਜਾਂ ਵਿੱਚ ਸਥਿਤ ਸੱਤ ਮੈਡੀਕਲ ਕਾਲਜਾਂ ਨਾਲ ਸਬੰਧਤ ਇਮਾਰਤਾਂ ਸ਼ਾਮਲ ਹਨ । ਇਸ ਤੋਂ ਇਲਾਵਾ ਸੀ.ਬੀ.ਆਈ. ਦੀ ਐਫ.ਆਈ.ਆਰ. ਵਿੱਚ ਆਰੋਪੀ ਦੇ ਰੂਪ ’ਚ ਨਾਮਜ਼ਦ ਕਈ ਨਿੱਜੀ ਵਿਅਕਤੀਆਂ ਦੇ ਠਿਕਾਣਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ।