ਦਿੱਲੀ ਬਾਰਡਰ ‘ਤੇ ਮਨਾਇਆ ਜਾਵੇਗਾ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ, ਕਿਸਾਨਾਂ ਨੇ ਕੀਤੀ ਅਰਦਾਸ

ਏਜੰਸੀ

ਖ਼ਬਰਾਂ, ਰਾਸ਼ਟਰੀ

32ਵੇਂ ਦਿਨ ਵੀ ਕਿਸਾਨਾਂ ਦਾ ਸੰਘਰਸ਼ ਜਾਰੀ

Ardaas at Delhi Border

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨੀ ਅੰਦੋਲਨ ਨੂੰ ਅੱਜ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਲਈ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ।

ਇਸ ਦੇ ਚਲਦਿਆਂ ਅੱਜ ਗਾਜ਼ੀਪੁਰ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅਰਦਾਸ ਕੀਤੀ। ਇਸ ਤੋਂ ਇਲਾਵਾ ਦਿੱਲੀ ਦੇ ਟਿਕਰੀ ਬਾਰਡਰ ‘ਤੇ ਕਿਸਾਨਾਂ ਨੇ ਪਾਠ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਦਿੱਲੀ ਬਾਰਡਰ ‘ਤੇ ਮਨਾਉਣ ਦਾ ਐਲ਼ਾਨ ਕੀਤਾ ਸੀ। ਦੱਸ ਦਈਏ ਕਿ ਪਿਛਲੇ ਇਕ ਮਹੀਨੇ ਤੋਂ ਦੇਸ਼ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਤਣਾਅ ਜਾਰੀ  ਹੈ।

ਵੱਖ-ਵੱਖ ਸੂਬਿਆਂ ਦੇ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਪਰ ਸਰਕਾਰ ਅਪਣੇ ਫੈਸਲੇ 'ਤੇ ਕਾਇਮ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਅਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ।