ਕਿਸਾਨ ‘ਤਾਲ਼ੀ-ਥਾਲੀ’ ਵਜਾ ਕੇ ਕਰਨਗੇ ‘ਮਨ ਕੀ ਬਾਤ’ ਦਾ ਵਿਰੋਧ

ਏਜੰਸੀ

ਖ਼ਬਰਾਂ, ਰਾਸ਼ਟਰੀ

11 ਵਜੇ ‘ਮਨ ਕੀ ਬਾਤ’ ਕਰਨਗੇ ਪੀਐਮ ਮੋਦੀ

'Thali bajao' protest during Modi's Mann ki Baat

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਅਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਹ ਉਹਨਾਂ ਦੇ ਇਸ ਸਾਲ ਦੇ ਰੇਡੀਓ ਪ੍ਰੋਗਰਾਮ ਦੀ ਆਖਰੀ ਲੜੀ ਹੋਵੇਗੀ।

ਕਿਸਾਨਾਂ ਨੇ ਤਾਲੀ-ਥਾਲੀ ਵਜਾ ਕੇ ਪ੍ਰਧਾਨ ਮੰਤਰੀ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਉਹ ਰੋਸ ਵਜੋਂ ਇਸ ਪ੍ਰੋਗਰਾਮ ਦਾ ਵਿਰੋਧ ਕਰਨਗੇ।

ਦੱਸ ਦਈਏ ਕਿ ਪਿਛਲੇ ਇਕ ਮਹੀਨੇ ਤੋਂ ਦੇਸ਼ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਤਣਾਅ ਜਾਰੀ  ਹੈ। ਵੱਖ-ਵੱਖ ਸੂਬਿਆਂ ਦੇ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਪੀਐਮ ਮੋਦੀ ਆਪਣੇ 'ਮਨ ਕੀ ਬਾਤ' ਪ੍ਰੋਗਰਾਮ 'ਚ ਖੇਤੀ ਕਾਨੂੰਨ ਤੇ ਉਸ ਨਾਲ ਜੁੜੇ ਮੁੱਦਿਆ 'ਤੇ ਗੱਲ ਕਰ ਸਕਦੇ ਹਨ।

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਨੂੰ ਇਕ ਮਹੀਨੇ ਤੋਂ ਵੀ ਜ਼ਿਆਦਾ ਸਮਾਂ ਬੀਤ ਗਿਆ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਪਰ ਸਰਕਾਰ ਅਪਣੇ ਫੈਸਲੇ 'ਤੇ ਕਾਇਮ ਹੈ।