ਕਿਸਾਨ ਨਹੀਂ ਚਾਹੁੰਦੇ PM ਮੋਦੀ ਦਾ ਅਕਸ ਖ਼ਰਾਬ ਹੋਵੇ- ਰਾਕੇਸ਼ ਟਿਕੈਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਖੇਤੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਰਾਕੇਸ਼ ਟਿਕੈਤ ਲਗਾਤਾਰ ਕਰ ਰਹੇ ਟਵੀਟ

Rakesh Tikait

 

 ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੀ ਵਾਪਸੀ ਤੇ MSP ਦੀ ਗਾਰੰਟੀ ਤੋਂ ਬਾਅਦ ਕਿਸਾਨ ਦਿੱਲੀ ਬਾਰਡਰਾਂ ਤੋਂ ਆਪਣੇ-ਆਪਣੇ ਘਰਾਂ ਨੂੰ ਵਾਪਸ ਆ ਗਏ ਹਨ। ਜਿਸ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਅੰਦੋਲਨ ਖਤਮ ਹੋਣ ਤੋਂ ਬਾਅਦ ਆਪਣੇ ਪਿੰਡ ਵਾਪਸ ਪਰਤ ਆਏ। ਹਾਲਾਂਕਿ ਖੇਤੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਉਹ ਹਮੇਸ਼ਾ ਸਰਗਰਮ ਦਿਖਾਈ ਦਿੰਦੇ ਹਨ।

ਖੇਤੀਬਾੜੀ ਮੰਤਰੀ ਤੋਮਰ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਦੇਸ਼ ਦਾ ਪ੍ਰਧਾਨ ਮੰਤਰੀ ਮੁਆਫ਼ੀ ਮੰਗੇ।

 

 

ਅਸੀਂ ਉਨ੍ਹਾਂ ਦਾ ਅਕਸ ਖ਼ਰਾਬ ਨਹੀਂ ਕਰਨਾ ਚਾਹੁੰਦੇ। ਜੇਕਰ ਕੋਈ ਫ਼ੈਸਲਾ ਹੁੰਦਾ ਹੈ ਤਾਂ ਕਿਸਾਨਾਂ ਦੀ ਸਹਿਮਤੀ ਤੋਂ ਬਿਨ੍ਹਾਂ ਭਾਰਤ ਵਿੱਚ ਫ਼ੈਸਲਾ ਨਹੀਂ ਹੋਵੇਗਾ। ਅਸੀਂ ਇਮਾਨਦਾਰੀ ਨਾਲ ਖੇਤ 'ਚ ਹੱਲ ਚਲਾਇਆ ਪਰ ਦਿੱਲੀ ਦੀ ਕਲਮ ਨੇ ਸਾਨੂੰ ਭਾਅ ਦੇਣ 'ਚ ਬੇਈਮਾਨੀ ਕੀਤੀ।