ਕਸ਼ਮੀਰ ਵਿਚ ‘ਭਾਰਤ ਜੋੜੋ ਯਾਤਰਾ’ ’ਚ ਸ਼ਾਮਲ ਹੋਣਗੇ ਮਹਿਬੂਬਾ ਮੁਫ਼ਤੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ- ਰਾਹੁਲ ਗਾਂਧੀ ਦੀ ਹਿੰਮਤ ਨੂੰ ਸਲਾਮ ਕਰਦੀ ਹਾਂ ਅਤੇ ਉਹਨਾਂ ਨਾਲ ਖੜ੍ਹਨਾ ਮੇਰਾ ਫਰਜ਼ ਹੈ

Mehbooba Mufti



ਸ੍ਰੀਨਗਰ: ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੇ ਮੁਖੀ ਮਹਿਬੂਬਾ ਮੁਫਤੀ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਕਸ਼ਮੀਰ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਯਾਤਰਾ’ ਵਿਚ ਸ਼ਾਮਲ ਹੋਣਗੇ।

ਇਕ ਟਵੀਟ ਵਿਚ,ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਅੱਜ ਰਾਹੁਲ ਗਾਂਧੀ ਦੀ ਕਸ਼ਮੀਰ ਵਿਚ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਮੈਂ ਉਹਨਾਂ ਦੀ ਹਿੰਮਤ ਨੂੰ ਸਲਾਮ ਕਰਦੀ ਹਾਂ ਅਤੇ ਮੇਰਾ ਮੰਨਣਾ ਹੈ ਕਿ ਉਸ ਵਿਅਕਤੀ ਨਾਲ ਖੜ੍ਹਨਾ ਮੇਰਾ ਫਰਜ਼ ਹੈ ਜਿਸ ਕੋਲ ਫਾਸ਼ੀਵਾਦੀ ਤਾਕਤਾਂ ਨੂੰ ਚੁਣੌਤੀ ਦੇਣ ਦੀ ਹਿੰਮਤ ਹੈ”।

ਕਸ਼ਮੀਰ ਵਿਚ ਦਾਖਲ ਹੋਣ ਵਾਲੀ ਯਾਤਰਾ ਵਿਚ ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ।