Bharat Nyay Yatra: ਰਾਹੁਲ ਗਾਂਧੀ ਹੁਣ ਭਾਰਤ ਨਿਆਂ ਯਾਤਰਾ ਕਰਨਗੇ ਸ਼ੁਰੂ, 14 ਸੂਬਿਆਂ ਵਿੱਚੋਂ ਲੰਘੇਗੀ ਯਾਤਰਾ
Bharat Nyay Yatra: ਮਨੀਪੁਰ ਤੋਂ ਸ਼ੁਰੂ ਹੋ ਕੇ ਮੁੰਬਈ 'ਚ ਹੋਵੇਗੀ ਸਮਾਪਤ
Rahul Gandhi will now start Bharat Nyay Yatra news in punjabi: ਭਾਰਤ ਜੋੜੋ ਯਾਤਰਾ ਤੋਂ ਬਾਅਦ ਕਾਂਗਰਸ ਸਾਂਸਦ ਰਾਹੁਲ ਗਾਂਧੀ ਨਵੇਂ ਸਾਲ 'ਚ ਭਾਰਤ ਨਿਆਂ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ 14 ਜਨਵਰੀ ਨੂੰ ਮਣੀਪੁਰ ਤੋਂ ਸ਼ੁਰੂ ਹੋ ਕੇ 20 ਮਾਰਚ ਨੂੰ ਮੁੰਬਈ ਵਿੱਚ ਸਮਾਪਤ ਹੋਵੇਗੀ। ਇਸ ਦੌਰਾਨ ਇਹ ਯਾਤਰਾ 14 ਸੂਬਿਆਂ ਨੂੰ ਕਵਰ ਕਰੇਗੀ। ਰਾਹੁਲ 6 ਹਜ਼ਾਰ ਕਿਲੋਮੀਟਰ ਤੋਂ ਵੱਧ ਦਾ ਸਫਰ ਬੱਸ ਅਤੇ ਪੈਦਲ ਕਰਨਗੇ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਕਾਂਗਰਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਯਾਤਰਾ 'ਚ ਵੀ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਵਾਂਗ ਨੌਜਵਾਨਾਂ, ਔਰਤਾਂ ਅਤੇ ਹਾਸ਼ੀਏ 'ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਨਗੇ।
ਕਾਂਗਰਸ ਪਾਰਟੀ ਨੇ ਕਿਹਾ ਕਿ ਨਿਆਂ ਯਾਤਰਾ 6,200 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਇਹ ਮਨੀਪੁਰ, ਨਾਗਾਲੈਂਡ, ਅਸਾਮ, ਮੇਘਾਲਿਆ, ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ ਅਤੇ ਅੰਤ ਵਿਚ ਮਹਾਰਾਸ਼ਟਰ ਸੂਬਿਆਂ ਵਿੱਚੋਂ ਲੰਘੇਗੀ। ਇਹ ਯਾਤਰਾ 14 ਸੂਬਿਆਂ ਤੇ 85 ਜ਼ਿਲ੍ਹਿਆਂ ਨੂੰ ਕਵਰ ਕਰੇਗੀ।
(For more news apart fromRahul Gandhi will now start Bharat Nyay Yatra news in punjabi, stay tuned to Rozana Spokesman)