ਹੋਰ ਵਿਗੜੇਗਾ ਮੌਸਮ, ਪਹਾੜਾਂ 'ਤੇ ਬਰਫ਼ਬਾਰੀ ਤੇ ਮੈਦਾਨਾਂ 'ਚ ਪੈਣਗੇ ਗੜੇ!
ਉਧਰ ਹਿਮਾਚਲ ਪ੍ਰਦੇਸ਼ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ ਸਮੇਤ ਪੱਛਮੀ ਉੱਤਰ ਪ੍ਰਦੇਸ਼ 'ਚ 24 ਘੰਟਿਆਂ ਦੌਰਾਨ ਤੇਜ਼ ਹਵਾਵਾਂ ਚੱਲਣ ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਉੱਤਰਾਖੰਡ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ 'ਚ ਬਰਫ਼ਬਾਰੀ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ 28 ਤੇ 29 ਜਨਵਰੀ ਨੂੰ ਕਈ ਇਲਾਕਿਆਂ 'ਚ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ 28 ਜਨਵਰੀ ਨੂੰ ਉੱਤਰੀ ਭਾਰਤ ਦੇ ਤਿੰਨ ਸੂਬਿਆਂ 'ਚ ਭਾਰੀ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਠੰਢ ਵਿਚ ਹੋਰ ਵਾਧਾ ਹੋਵੇਗਾ।
ਫਿਲਹਾਲ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ 'ਚ ਬਾਰਿਸ਼ ਤੇ ਬਰਫ਼ਬਾਰੀ ਤੋਂ ਨਿਜਾਤ ਮਿਲਣ ਦੀ ਫ਼ਿਲਹਾਲ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਗਿਆਨੀਆਂ ਅਨੁਸਾਰ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ 'ਚ ਜਨਵਰੀ ਮਹੀਨੇ ਦੇ ਅਖੀਰ ਤਕ ਇਕ ਵਾਰ ਫਿਰ ਬਾਰਿਸ਼ ਤੇ ਬਰਫ਼ਬਾਰੀ ਪੈਣ ਦੀ ਸੰਭਾਵਨਾ ਹੈ।
ਮਾਹਰਾਂ ਨੇ ਦੱਸਿਆ ਕਿ 27 ਜਨਵਰੀ ਨੂੰ ਇਕ ਨਵਾਂ ਵੈਸਟਰਨ ਡਿਸਟਰਬੈਂਸ ਜੰਮੂ ਤੇ ਕਸ਼ਮੀਰ 'ਚ ਆ ਸਕਦਾ ਹੈ। ਇਸ ਦਾ ਅਸਰ ਅਗਲੇ ਦਿਨ 28 ਜਨਵਰੀ ਨੂੰ ਨਜ਼ਰ ਆਵੇਗਾ। ਇਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ 'ਚ ਭਾਰੀ ਬਾਰਿਸ਼ ਹੋ ਸਕਦੀ ਹੈ।
ਅਗਲੇ 24 ਘੰਟਿਆਂ 'ਚ ਪੰਜਾਬ, ਹਰਿਆਣਾ, ਰਾਜਸਥਾਨ, ਨਵੀਂ ਦਿੱਲੀ ਤੇ ਪੱਛਮੀ ਉੱਤਰ ਪ੍ਰਦੇਸ਼ 'ਚ ਤੇਜ਼ ਹਵਾਨਾਂ ਨਾਲ ਮੱਧਮ ਬਾਰਿਸ਼ ਹੋਵੇਗੀ। ਇੱਥੇ ਇਕ ਜਾਂ ਦੋ ਥਾਵਾਂ 'ਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ। ਉਧਰ ਹਿਮਾਚਲ ਪ੍ਰਦੇਸ਼ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।