ਦਿੱਲੀ ਪੁਲਿਸ ਦੇ ਜ਼ਖ਼ਮੀ ਮੁਲਾਜ਼ਮਾਂ ਨਾਲ ਅਮਿਤ ਸ਼ਾਹ ਨੇ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਪੁਲਿਸ ਦੀ ਐਫਆਈਆਰ ਵਿਚ ਕਿਸਾਨ ਆਗੂਆਂ 'ਤੇ ਕਿਸਾਨ ਟਰੈਕਟਰ ਪਰੇਡ ਸਬੰਧੀ ਐਨਓਸੀ ਦੀ ਉਲੰਘਣਾ ਲਈ ਮਾਮਲੇ ਦਰਜ ਕੀਤੇ ਗਏ ਹਨ।

AMIT SHAH

ਨਵੀਂ ਦਿੱਲੀ-  ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਲਾਲ ਕਿਲ੍ਹਾ ਤੇ ਆਸਪਾਸ ਇਲਾਕਿਆਂ ਵਿਚ ਸੁਰੱਖਿਆ ਦੇ ਭਾਰੀ ਪ੍ਰਬੰਧ ਕੀਤੇ ਹੋਏ ਹਨ। ਇਸ ਵਿਚਕਾਰ ਟਰੈਕਟਰ ਪਰੇਡ ਦੌਰਾਨ ਜ਼ਖ਼ਮੀ ਹੋਏ ਮੁਲਾਜ਼ਮ ਉੱਤਰੀ ਦਿੱਲੀ ਦੇ ਹਸਪਤਾਲਾਂ 'ਚ ਦਾਖ਼ਲ ਹਨ।

ਬੀਤੇ ਦਿਨ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹੋਈ ਹਿੰਸਾ ਤੋਂ ਬਾਅਦ ਅੱਜ ਦਿੱਲੀ ਪੁਲਿਸ ਵੱਲੋਂ ਕਈ ਕਿਸਾਨ ਆਗੂਆਂ ‘ਤੇ ਪਰਚੇ ਦਰਜ ਕੀਤੇ ਗਏ। ਦਿੱਲੀ ਪੁਲਿਸ ਦੀ ਐਫਆਈਆਰ ਵਿਚ ਕਿਸਾਨ ਆਗੂਆਂ 'ਤੇ ਕਿਸਾਨ ਟਰੈਕਟਰ ਪਰੇਡ ਸਬੰਧੀ ਐਨਓਸੀ ਦੀ ਉਲੰਘਣਾ ਲਈ ਮਾਮਲੇ ਦਰਜ ਕੀਤੇ ਗਏ ਹਨ। 

ਐਫਆਈਆਰ ਵਿਚ ਕਿਸਾਨ ਆਗੂ ਦਰਸ਼ਨਪਾਲ ਸਿੰਘ, ਰਾਜਿੰਦਰ ਸਿੰਘ, ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜਗਿਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੇ ਨਾਂਅ ਸ਼ਾਮਲ ਹਨ। ਇਸ ਦੇ ਨਾਲ ਹੀ ਐਫਆਈਆਰ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਦਾ ਨਾਂਅ ਵੀ ਸ਼ਾਮਲ ਹੈ। ਜਿਕਰਯੋਗ ਹੈ ਕਿ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਤੇ ਹਿੰਸਾ ਅਤੇ ਤੋੜ-ਫੋੜ ਵਿਚ ਦਿੱਲੀ ਪੁਲਿਸ ਦੇ 394 ਜਵਾਨ ਜ਼ਖਮੀ ਹੋਏ ਹਨ।