ਲੱਖਾ ਸਿਧਾਣਾ ਤੇ ਦੀਪ ਸਿੱਧੂ ਖਿਲਾਫ ਕੇਸ ਦਰਜ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਿਧਾਣਾ-ਦੀਪ ਸਿੱਧੂ 'ਤੇ ਹਿੰਸਾ ਭੜਕਾਉਣ ਦਾ ਇਲਜ਼ਾਮ

Deep Sidhu and Lakha Sidhana

ਨਵੀਂ ਦਿੱਲੀ: ਗਣਤੰਤਰ ਦਿਵਸ ਦੇ ਮੌਕੇ ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ  ਨੇ ਲੱਖਾ ਸਿਧਾਣਾ ਅਤੇ ਪੰਜਾਬੀ ਅਦਾਕਾਰ ਦੀਪ ਸਿੱਧੂ  ਖਿਲਾਫ ਕੇਸ ਦਰਜ ਕਰ ਲਿਆ ਹੈ। ਦਿੱਲੀ ਪੁਲਿਸ ਦੇ ਸੂਤਰਾਂ ਦੇ ਅਨੁਸਾਰ, ਪੁਲਿਸ ਦੋਵਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ।

ਸਿਧਾਣਾ-ਦੀਪ ਸਿੱਧੂ 'ਤੇ ਹਿੰਸਾ ਭੜਕਾਉਣ ਦਾ ਇਲਜ਼ਾਮ
26 ਜਨਵਰੀ ਨੂੰ ਦਿੱਲੀ ਦੇ ਆਈਟੀਓ ਅਤੇ ਲਾਲ ਕਿਲਾ ਵਿਚ ਹੋਈ ਹਿੰਸਾ 'ਚ ਦੀਪ ਸਿੱਧੂ ਅਤੇ ਲੱਖਾ ਸਿਧਾਣਾ  ਦੀ ਸਭ ਤੋਂ ਮਹੱਤਵਪੂਰਣ ਭੂਮਿਕਾ ਰਹੀ। ਕਿਸਾਨ ਵਿਰੋਧ ਪ੍ਰਦਰਸ਼ਨ ਦੌਰਾਨ ਦੋਵੇਂ ਕਾਫ਼ੀ ਸਰਗਰਮ ਸਨ

ਹਾਲਾਂਕਿ ਬਾਅਦ ਵਿੱਚ ਕਿਸਾਨਾਂ ਦੇ ਕੁਝ ਧੜਿਆਂ ਨੇ ਦੀਪ ਸਿੱਧੂ ਨੂੰ ਪ੍ਰਦਰਸ਼ਨ ਤੋਂ ਹਟਾ ਦਿੱਤਾ। ਸੂਤਰਾਂ ਅਨੁਸਾਰ ਦੋਵੇਂ ਕਿਸਾਨ ਵਿਰੋਧ ਪ੍ਰਦਰਸ਼ਨ ਤੋਂ ਕੁਝ ਦਿਨਾਂ ਲਈ ਲਾਪਤਾ ਹੋ ਗਏ ਸਨ।