ਦਿੱਲੀ ਪੁਲਿਸ ਨੇ 20 ਕਿਸਾਨ ਆਗੂਆਂ ਨੂੰ ਭੇਜਿਆ ਨੋਟਿਸ, 3 ਦਿਨਾਂ ਅੰਦਰ ਮੰਗਿਆ ਜਵਾਬ

ਏਜੰਸੀ

ਖ਼ਬਰਾਂ, ਰਾਸ਼ਟਰੀ

ਟਰੈਕਟਰ ਪਰੇਡ ਦੌਰਾਨ ਸਮਝੌਤੇ ਦੀ ਉਲੰਘਣਾ ਸਬੰਧੀ ਜਾਰੀ ਹੋਇਆ ਨੋਟਿਸ

Delhi Police issued notices to at least 20 farmer leaders

ਨਵੀਂ ਦਿੱਲੀ:  ਕਿਸਾਨ ਟਰੈਕਟਰ ਪਰੇਡ ਦੌਰਾਨ ਸਮਝੌਤੇ ਦੀ ਉਲੰਘਣਾ ਸਬੰਧੀ ਦਿੱਲੀ ਪੁਲਿਸ ਨੇ 20 ਕਿਸਾਨ ਆਗੂਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਹਨਾਂ ਵਿਚ ਕਿਸਾਨ ਆਗੂ ਯੋਗਿੰਦਰ ਯਾਦਵ, ਬਲਦੇਵ ਸਿੰਘ ਸਿਰਸਾ, ਬਲਬੀਰ ਸਿੰਘ ਰਾਜੇਵਾਲ ਦੇ ਨਾਂਅ ਵੀ ਸ਼ਾਮਿਲ ਹਨ।

ਜਾਰੀ ਨੋਟਿਸ ਤਹਿਤ ਦਿੱਲੀ ਪੁਲਿਸ ਨੇ ਕਿਸਾਨ ਆਗੂਆਂ ਕੋਲੋਂ 3 ਦਿਨਾਂ ਅੰਦਰ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹੋਈ ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਸਖ਼ਤ ਹੋ ਗਈ ਹੈ। ਹਿੰਸਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕਈ ਕਿਸਾਨਾਂ ‘ਤੇ ਮੁਕੱਦਮੇ ਦਰਜ ਕੀਤੇ ਹਨ।

ਪੁਲਿਸ ਵੱਲੋਂ ਦਰਜ ਐਫ਼ਆਈਆਰ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ, ਬਲਬੀਰ ਸਿੰਘ ਰਾਜੇਵਾਲ, ਦਰਸ਼ਨਪਾਲ ਸਿੰਘ, ਰਾਜਿੰਦਰ ਸਿੰਘ, ਬੂਟਾ ਸਿੰਘ ਬੁਰਜਗਿਲ, ਜੋਗਿੰਦਰ ਸਿੰਘ ਉਗਰਾਹਾਂ, ਯੋਗਿੰਦਰ ਯਾਦਵ, ਸਰਵਣ ਸਿੰਘ ਪੰਧੇਰ ਅਤੇ ਸਤਨਾਮ ਸਿੰਘ ਪੰਨੂ ਸਣੇ ਕਈ ਲੋਕਾਂ ਦੇ ਨਾਂਅ ਸ਼ਾਮਲ ਹਨ।