ਪੰਜਾਬ ਹਰਿਆਣੇ ਦੇ ਕਿਸਾਨਾਂ ਨੇ ਕੱਢੀ ਤਿਰੰਗਾ ਯਾਤਰਾ, ਦਿੱਤਾ ਸਾਂਝੀਵਾਲਤਾ ਦਾ ਸਬੂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ,

farmer protest

ਨਵੀਂ ਦਿੱਲੀ : ਸਿੰਘੂ ਬਾਰਡਰ ‘ਤੇ ਪੰਜਾਬ ਅਤੇ ਹਰਿਆਣੇ ਦੇ ਨੌਜਵਾਨਾਂ ਨੇ ਸਾਂਝੇ ਰੂਪ ਚ ਤਿਰੰਗਾ ਮਾਰਚ ਕੱਢ ਕੇ ਸਾਂਝੀਵਾਲਤਾ ਦਾ ਸਬੂਤ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰਿਆਂ ‘ਤੇ ਕੁਝ ਸ਼ਰਾਰਤੀ ਅਨਸਰ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ । ਸਿੰਘੂ ਬਾਰਡਰ ‘ਤੇ ਮੌਜੂਦ ਨੌਜਵਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ , ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ਦਾ ਮਾਹੌਲ ਆਮ ਦਿਨਾਂ ਵਰਗਾ ਹੈ , ਇੱਥੇ ਕਿਸੇ ਵੀ ਤਰ੍ਹਾਂ ਦੀ ਕੋਈ ਦਹਿਸ਼ਤ ਅਤੇ ਨਿਰਾਸਤਾ ਵਾਲਾ ਮਾਹੌਲ ਨਹੀਂ ਹੈ । 

 

Related Stories