ਗਾਜ਼ੀਪੁਰ ਬਾਰਡਰ 'ਤੇ ਹੋਈ ਪੁਲਿਸ ਕਾਰਵਾਈ ਦੀ ਰਾਕੇਸ਼ ਟਿਕੈਤ ਨੇ ਦੱਸੀ ਅਸਲ ਸੱਚਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲਾਲ ਕਿਲ੍ਹੇ ਦੀ ਘਟਨਾ ‘ਤੇ ਬੋਲੇ ਰਾਕੇਸ਼ ਟਿਕੈਤ, ਕਿਹਾ ਕਿਸਾਨ ਜਥੇਬੰਦੀਆਂ ਦਾ ਅਜਿਹਾ ਕਰਨ ਸਬੰਧੀ ਕੋਈ ਇਰਾਦਾ ਨਹੀਂ ਸੀ

Rakesh tikait

ਨਵੀਂ ਦਿੱਲੀ (ਹਰਦੀਪ ਸਿੰਘ ਭੋਗਲ): ਦੇਰ ਰਾਤ ਦਿੱਲੀ ਦੇ ਗਾਜ਼ੀਪੁਰ ਬਾਰਡਰ ‘ਤੇ ਪੁਲਿਸ ਕਾਰਵਾਈ ਸਬੰਧੀ ਕਈ ਖ਼ਬਰਾਂ ਸਾਹਮਣੇ ਆ ਰਹੀਆਂ ਸਨ। ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹੋਈ ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਸਖ਼ਤ ਹੋ ਗਈ ਹੈ। ਇਸ ਦੌਰਾਨ ਕਿਹਾ ਗਿਆ ਕਿ ਗਾਜ਼ੀਪੁਰ ਬਾਰਡਰ ‘ਤੇ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ।

ਇਸ ਸਬੰਧੀ ਰਾਕੇਸ਼ ਟਿਕੈਤ ਨੇ ਰੋਜ਼ਾਨਾ ਸਪੋਕਸਮੈਨ ਨਾਲ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਹਾ ਪੁਲਿਸ ਪ੍ਰਸ਼ਾਸਨ ਦਾ ਅਪਣਾ ਕੰਮ ਹੈ ਤੇ ਕਿਸਾਨਾਂ ਦਾ ਕੰਮ ਅੰਦੋਲਨ ਜਾਰੀ ਰੱਖਣਾ ਹੈ। ਜੇਕਰ ਸਰਕਾਰ ਅੰਦੋਲਨ ਖਤਮ ਕਰਵਾਉਣਾ ਚਾਹੁੰਦੀ ਹੈ ਤਾਂ ਉਹ ਕਾਰਵਾਈ ਕਰੇ।

ਉਹਨਾਂ ਕਿਹਾ ਸਿੱਖ ਕੌਮ ਨੂੰ ਬਦਨਾਮ ਕਰਨ ਲਈ ਵੱਡੀ ਸਾਜ਼ਿਸ਼ ਰਚੀ ਗਈ ਹੈ। 26 ਜਨਵਰੀ ਮੌਕੇ ਦਿੱਲੀ ਵਿਚ ਜੋ ਕਿਸਾਨ ਗਏ, ਉਹਨਾਂ ਨੂੰ ਦਿੱਲੀ ਦੇ ਰਾਸਤਿਆਂ ਬਾਰੇ ਜਾਣਕਾਰੀ ਨਹੀਂ ਸੀ, ਉਹ ਬਹੁਤ ਵੱਡੀ ਸਾਜ਼ਿਸ਼ ਦਾ ਸ਼ਿਕਾਰ ਹੋਣ ਤੋਂ ਬਚ ਗਏ। ਗਾਜ਼ੀਪੁਰ ਬਾਰਡਰ ‘ਤੇ ਬਿਜਲੀ ਬੰਦ ਹੋਣ ਸਬੰਧੀ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਸੱਚ ਹੈ ਕਿ ਬਿਜਲੀ ਬੰਦ ਕੀਤੀ ਗਈ ਪਰ ਪੁਲਿਸ ਵੱਲੋਂ ਕਾਰਵਾਈ ਸਬੰਧੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ।

ਉਹਨਾਂ ਕਿਹਾ ਲਾਲ ਕਿਲ੍ਹੇ ‘ਤੇ ਜੋ ਵੀ ਹੋਇਆ ਉਹ ਸਾਜ਼ਿਸ਼ ਸੀ। ਕਿਸਾਨ ਜਥੇਬੰਦੀਆਂ ਅਤੇ ਸਿੱਖਾਂ ਦਾ ਇਸ ਤਰ੍ਹਾਂ ਦੀ ਕਾਰਵਾਈ ਕਰਨ ਦਾ ਕੋਈ ਇਰਾਦਾ ਨਹੀਂ। ਜੋ ਲੋਕ ਇਸ ਘਟਨਾ ਵਿਚ ਸ਼ਾਮਲ ਸੀ, ਉਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਕਿਸਾਨਾਂ ਵੱਲੋਂ ਉਹਨਾਂ ਲੋਕਾਂ ਦਾ ਬਾਈਕਾਟ ਕੀਤਾ ਗਿਆ ਹੈ। ਕਿਸਾਨ ਆਗੂ ਨੇ ਕਿਹਾ ਕਿਸਾਨ ਮੋਰਚਾ ਅੱਗੇ ਵੀ ਜਾਰੀ ਰਹੇਗਾ।