NCC ਦੇ 75ਵੇਂ ਸਥਾਪਨਾ ਦਿਵਸ ਮੌਕੇ PM ਮੋਦੀ ਵਲੋਂ 75 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ- ਸਾਡੀ ਨੌਜਵਾਨ ਸ਼ਕਤੀ ਕਾਰਨ ਦੁਨੀਆ ਭਾਰਤ ਵੱਲ ਦੇਖ ਰਹੀ ਹੈ

PM Modi released a commemorative coin of 75 rupees

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਨੈਸ਼ਨਲ ਕੈਡੇਟ ਕੋਰ (ਐਨਸੀਸੀ) ਦੀ ਸਾਲਾਨਾ ਰੈਲੀ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਸਨ। NCC ਇਸ ਸਾਲ ਆਪਣੀ ਸਥਾਪਨਾ ਦਾ 75ਵਾਂ ਸਾਲ ਮਨਾ ਰਿਹਾ ਹੈ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੌਕੇ 'ਤੇ 75 ਰੁਪਏ ਦਾ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ। ਇਸ ਮੌਕੇ 'ਤੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦਾ ਸਮਾਂ ਆ ਗਿਆ ਹੈ। ਅੱਜ ਪੂਰੀ ਦੁਨੀਆ ਭਾਰਤ ਵੱਲ ਦੇਖ ਰਹੀ ਹੈ ਅਤੇ ਇਸ ਦਾ ਸਭ ਤੋਂ ਵੱਡਾ ਕਾਰਨ ਭਾਰਤ ਦੇ ਨੌਜਵਾਨ ਹਨ। ਭਾਰਤ ਦੀ ਵਿਕਾਸ ਯਾਤਰਾ ਦੀ ਪ੍ਰੇਰਣਾ ਸ਼ਕਤੀ 'ਯੁਵਾ ਸ਼ਕਤੀ' ਹੈ।

ਇਹ ਵੀ ਪੜ੍ਹੋ: ਗੋਆ 'ਚ ਬਗ਼ੈਰ ਇਜਾਜ਼ਤ ਸੈਲਾਨੀਆਂ ਦੀਆਂ ਤਸਵੀਰਾਂ ਖਿੱਚਣ 'ਤੇ ਪਾਬੰਦੀ: ਸਰਕਾਰ ਵਲੋਂ ਦਿਸ਼ਾ-ਨਿਰਦੇਸ਼ ਜਾਰੀ

ਉਨ੍ਹਾਂ ਕਿਹਾ ਕਿ ਭਾਰਤ ਦੀ ਡਿਜੀਟਲ ਕ੍ਰਾਂਤੀ ਹੋਵੇ, ਭਾਰਤ ਦਾ ਸਟਾਰਟ-ਅੱਪ ਇਨਕਲਾਬ ਹੋਵੇ ਜਾਂ ਇਨੋਵੇਸ਼ਨ ਕ੍ਰਾਂਤੀ ਹੋਵੇ, ਸਭ ਤੋਂ ਵੱਡਾ ਲਾਭ ਨੌਜਵਾਨਾਂ ਨੂੰ ਹੀ ਹੋ ਰਿਹਾ ਹੈ। ਜਦੋਂ ਅਸੀਂ ਨੌਜਵਾਨਾਂ 'ਤੇ ਭਰੋਸਾ ਕਰਦੇ ਹਾਂ ਤਾਂ ਕੀ ਨਤੀਜਾ ਨਿਕਲਦਾ ਹੈ? ਇਸ ਦੀ ਸਭ ਤੋਂ ਵਧੀਆ ਉਦਾਹਰਣ ਸਾਡੇ ਸਪੇਸ ਸੇਕਟਰ ਹੈ। ਦੇਸ਼ ਨੇ ਸਪੇਸ ਸੇਕਟਰ ਨੂੰ ਨੌਜਵਾਨਾਂ ਲਈ ਖੋਲ੍ਹ ਦਿੱਤਾ ਨਤੀਜਨ ਦੇਖਦੇ ਹੀ ਦੇਖੇ ਪ੍ਰਾਈਵੇਟ ਸੈਟੇਲਾਈਟ ਲੈਂਚ ਕੀਤਾ ਗਿਆ। 

ਇਹ ਵੀ ਪੜ੍ਹੋ: ਪੁੱਤ ਹੋਇਆ ਕਪੁੱਤ! ਨਸ਼ੇੜੀ ਪੁੱਤ ਨੇ ਕੁਹਾੜੀ ਨਾਲ ਹਮਲਾ ਕਰ ਕੀਤਾ ਮਾਂ ਨੂੰ ਜ਼ਖ਼ਮੀ

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਸ ਦੇਸ਼ ਦੇ ਨੌਜਵਾਨ ਜੋਸ਼ ਅਤੇ ਜਜ਼ਬੇ ਨਾਲ ਭਰੇ ਹੋਣ, ਉਸ ਦੇਸ਼ ਦੀ ਹਮੇਸ਼ਾ ਤਰਜੀਹ ਰਹੇਗੀ। ਅੱਜ ਦਾ ਭਾਰਤ ਵੀ ਆਪਣੇ ਸਾਰੇ ਨੌਜਵਾਨ ਦੋਸਤਾਂ ਨੂੰ ਉਹ ਪਲੇਟਫਾਰਮ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਸਕਦੇ ਹਨ। ਕਿਸੇ ਨਾ ਕਿਸੇ ਬਹਾਨੇ ਦੇਸ਼ ਨੂੰ ਵੰਡਣ ਦੇ ਯਤਨ ਕੀਤੇ ਜਾ ਰਹੇ ਹਨ, ਪਰ ਇਹ ਲੋਕ ਕਾਮਯਾਬ ਨਹੀਂ ਹੋਣਗੇ। ਏਕਤਾ ਦਾ ਮੰਤਰ ਹੀ ਭਾਰਤ ਨੂੰ ਮਾਣ ਦਿਵਾਉਣ ਦਾ ਇੱਕੋ ਇੱਕ ਰਸਤਾ ਹੈ।

ਇਹ ਵੀ ਪੜ੍ਹੋ: ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਆਈ ਗਿਰਾਵਟ ਨੇ ਵਧਾਈ LIC ਦੀ ਚਿੰਤਾ, ਕੰਪਨੀ ਦੇ 16,580 ਕਰੋੜ ਡੁੱਬੇ

ਉਨ੍ਹਾਂ ਕਿਹਾ ਕਿ ਭਾਰਤ ਦੇ ਰੱਖਿਆ ਖੇਤਰ ਵਿੱਚ ਸੁਧਾਰਾਂ ਦਾ ਲਾਭ ਦੇਸ਼ ਦੇ ਨੌਜਵਾਨਾਂ ਨੂੰ ਮਿਲ ਰਿਹਾ ਹੈ। ਪਿਛਲੇ 8 ਸਾਲਾਂ ਵਿੱਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਵਿੱਚ ਸਾਡੀਆਂ ਧੀਆਂ ਦੀ ਗਿਣਤੀ ਦੁੱਗਣੀ ਹੋ ਗਈ ਹੈ। ਅੱਜ ਅਸੀਂ ਹਥਿਆਰਬੰਦ ਸੈਨਾਵਾਂ ਦੇ ਤਿੰਨੋਂ ਵਿੰਗਾਂ ਵਿੱਚ ਔਰਤਾਂ ਦੀ ਤਾਇਨਾਤੀ ਦੇਖਦੇ ਹਾਂ।