‘ਭਾਰਤ ਜੋੜੋ ਯਾਤਰਾ’ ਦੌਰਾਨ ਪੁਲਵਾਮਾ ਪਹੁੰਚੇ ਰਾਹੁਲ ਗਾਂਧੀ, ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਸ੍ਰੀਨਗਰ ਵੱਲ ਵਧ ਰਹੀ ‘ਭਾਰਤ ਜੋੜੋ ਯਾਤਰਾ’ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਕੁਝ ਦੇਰ ਰੁਕੀ।

Rahul Gandhi pays tribute to martyrs in Pulwama attack

 

ਪੁਲਵਾਮਾ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ 2019 ਦੇ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ ਕੇਂਦਰੀ ਰਿਜ਼ਰਵ ਪੁਲਸ ਬਲ ਦੇ 40 ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

Rahul Gandhi pays tribute to martyrs in Pulwama attack

ਆਪਣੀ ' ਭਾਰਤ ਜੋੜੋ ਯਾਤਰਾ' ਦੇ ਆਖਰੀ ਪੜਾਅ ਦੇ ਹਿੱਸੇ ਵਜੋਂ ਘਾਟੀ ਪਹੁੰਚੇ ਰਾਹੁਲ ਗਾਂਧੀ ਨੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਉਸ ਸਥਾਨ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਿੱਥੇ ਜੈਸ਼-ਏ-ਮੁਹੰਮਦ ਦੇ ਆਤਮਘਾਤੀ ਹਮਲਾਵਰ ਨੇ ਸੀਆਰਪੀਐਫ ਦੇ ਕਾਫਲੇ ਨੂੰ ਲੈ ਕੇ ਜਾ ਰਹੀ ਬੱਸ ਨੂੰ ਨਿਸ਼ਾਨਾ ਬਣਾਇਆ ਸੀ। ਸ੍ਰੀਨਗਰ ਵੱਲ ਵਧ ਰਹੀ ‘ਭਾਰਤ ਜੋੜੋ ਯਾਤਰਾ’ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਕੁਝ ਦੇਰ ਰੁਕੀ।

ਰਾਹੁਲ ਗਾਂਧੀ ਨੂੰ ਮਿਲਿਆ ਮਹਿਬੂਬਾ ਮੁਫਤੀ ਦਾ ਸਾਥ

ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫਤੀ ਅਤੇ ਉਹਨਾਂ ਦੀ ਧੀ ਇਲਤਿਜਾ ਮੁਫਤੀ ਨੂੰ ਅਵੰਤੀਪੋਰਾ ਵਿਚ 'ਭਾਰਤ ਜੋੜੋ ਯਾਤਰਾ' ਦੌਰਾਨ ਰਾਹੁਲ ਦੇ ਨਾਲ ਕਦਮ ਮਿਲਾ ਕੇ ਚਲਦੇ ਦੇਖਿਆ ਗਿਆ। ਯਾਤਰਾ ਵਿਚ ਮਹਿਬੂਬਾ ਮੁਫਤੀ ਦੀ ਪਾਰਟੀ ਦੇ ਵਰਕਰਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਦੱਸ ਦੇਈਏ ਕਿ ਰਾਹੁਲ ਦੀ ਅਗਵਾਈ 'ਚ ਚੱਲ ਰਹੀ ਪਦਯਾਤਰਾ ਪਿਛਲੇ ਸਾਲ 7 ਸਤੰਬਰ ਨੂੰ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋ ਕੇ 30 ਜਨਵਰੀ ਨੂੰ ਸ਼੍ਰੀਨਗਰ 'ਚ ਸਮਾਪਤ ਹੋਵੇਗੀ।