ਹਾਲੇ ਵੀ ਸ਼ਰੇਆਮ ਘੁੰਮ ਰਿਹਾ ਹੈ ਦਿੱਲੀ ‘ਚ ਫਾਇਰਿੰਗ ਕਰਨ ਵਾਲਾ ਸ਼ਾਹਰੁਖ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੱਸ ਦਈਏ ਕਿ ਸ਼ਾਹਰੁਖ ਜਾਫ਼ਰਾਬਾਦ ਦਾ ਹੀ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

Photo

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦਿੱਲੀ ਵਿਚ ਭੜਕੀ ਹਿੰਸਾ ਦੌਰਾਨ ਉੱਤਰ-ਪੂਰਬੀ ਦਿੱਲੀ ਵਿਚ ਪੁਲਿਸ ਦੇ ਜਵਾਨ ‘ਤੇ ਹਮਲਾ ਕਰਨ ਵਾਲੇ ਅਤੇ ਹਵਾਈ ਫਾਇਰ ਕਰਨ ਵਾਲੇ ਅਰੋਪੀ ਸ਼ਾਹਰੁਖ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਵੀਰਵਾਰ ਨੂੰ ਦਿੱਲੀ ਪੁਲਿਸ ਦੇ ਸੂਤਰਾਂ ਨੇ ਇਹ ਸਪੱਸ਼ਟ ਕੀਤਾ ਹੈ ਕਿ ਹਿੰਸਾ ਦੌਰਾਨ ਬੰਦੂਕ ਲੈ ਕੇ ਖੁੱਲ੍ਹੇ ਆਮ ਘੁੰਮਣ ਵਾਲਾ ਅਤੇ ਗੋਲੀ ਚਲਾਉਣ ਵਾਲਾ ਸ਼ਾਹਰੁਖ ਹਾਲੇ ਵੀ ਪੁਲਿਸ ਦੀ ਹਿਰਾਸਤ ਤੋਂ ਬਾਹਰ ਹੈ।

ਦੱਸ ਦਈਏ ਕਿ 25 ਫਰਵਰੀ ਨੂੰ ਇਹ ਖ਼ਬਰ ਆਈ ਸੀ ਕਿ ਪੁਲਿਸ ਨੇ ਸ਼ਾਹਰੁਖ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਦੇ ਸੂਤਰਾਂ ਦੀ ਮੰਨੀਏ ਤਾਂ ਸ਼ਾਹਰੁਖ ਦੀ ਗ੍ਰਿਫ਼ਤਾਰੀ ਲਈ ਤਲਾਸ਼ੀ ਹਾਲੇ ਵੀ ਜਾਰੀ ਹੈ। ਸੋਮਵਾਰ ਨੂੰ ਪੁਲਿਸ ਨੇ ਲਾਲ ਸ਼ਰਟ ਵਾਲੇ ਵਿਅਕਤੀ ਦੀ ਪਛਾਣ ਸ਼ਾਹਰੁਖ ਦੇ ਰੂਪ ਵਿਚ ਕੀਤੀ ਸੀ, ਜਿਸ ਨੇ ਜਾਫ਼ਰਾਬਾਦ ਵਿਚ ਹਿੰਸਾ ਦੌਰਾਨ ਪੁਲਿਸ ‘ਤੇ ਬੰਦੂਕ ਤਾਣ ਫਾਇਰਿੰਗ ਕੀਤੀ ਸੀ।

ਦੱਸ ਦਈਏ ਕਿ ਸ਼ਾਹਰੁਖ ਜਾਫ਼ਰਾਬਾਦ ਦਾ ਹੀ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਦਰਅਸਲ ਉੱਤਰ ਪੂਰਬੀ ਦਿੱਲੀ ਦੇ ਜਾਫ਼ਰਾਬਾਦ, ਗੋਕਲਪੁਰੀ, ਮੌਜਪੁਰ, ਭਜਨਪੁਰਾ, ਕਰਾਵਲ ਨਗਰ ਆਦਿ ਇਲਾਕਿਆਂ ਵਿਚ ਐਤਵਾਰ ਨੂੰ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਕਾਂ ਅਤੇ ਵਿਰੋਧ ਕਰਨ ਵਾਲਿਆਂ ਵਿਚਕਾਰ ਹਿੰਸਰ ਝੜਪ ਹੋਈ ਸੀ, ਜਿਸ ਤੋਂ ਬਾਅਦ ਇਹ ਹਿੰਸਾ ਤਿੰਨ ਦਿਨ ਤੱਕ ਜਾਰੀ ਰਹੀ।

ਉੱਤਰ ਪੂਰਬੀ ਦਿੱਲੀ ਵਿਚ ਹੁਣ ਤੱਕ ਕਰੀਬ 38 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ ਵੀ 200 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦਿੱਲੀ ਹਿੰਸਾ ਵਿਚ ਪੁਲਿਸ ਹੈੱਡ ਕਾਂਸਟੇਬਲ ਰਤਨ ਲਾਲ ਤੋਂ ਇਲਾਵਾ, ਇੰਟੈਲੀਜੇਂਸ ਬਿਊਰੋ ਯਾਨੀ ਆਈਬੀ ਅਫ਼ਸਰ ਅੰਕਿਤ ਸ਼ਰਮਾ ਦੀ ਵੀ ਹੱਤਿਆ ਹੋਈ ਹੈ। ਇਸ ਤੋਂ ਇਲਾਵਾ 50 ਤੋਂ ਜ਼ਿਆਦਾ ਪੁਲਿਸ ਦੇ ਜਵਾਨ ਜਖਮੀ ਹੋਏ ਹਨ।

ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਉੱਤਰ ਪੂਰਬੀ ਦਿੱਲੀ ਵਿਚ ਹਿੰਸਾ ਹੋਈ ਪਰ ਬੁੱਧਵਾਰ ਅਤੇ ਵੀਰਵਾਰ ਨੂੰ ਹਿੰਸਾ ਦੀ ਕੋਈ ਖ਼ਬਰ ਦੇਖਣ ਨੂੰ ਨਹੀਂ ਮਿਲੀ।ਦਿੱਲੀ ਹਿੰਸਾ ਮਾਮਲੇ ਦੀ ਜਾਂਚ ਲਈ ਪੁਲਿਸ ਨੇ ਕ੍ਰਾਈਮ ਬ੍ਰਾਂਚ ਦੇ ਅਧੀਨ ਐਸਆਈਟੀ ਦੀਆਂ ਦੋ ਟੀਮਾਂ ਦਾ ਗਠਨ ਕੀਤਾ ਹੈ।

ਇਸ ਤੋਂ ਇਲਾਵਾ, ਇਸ ਮਾਮਲੇ ਦੀ ਦਿੱਲੀ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਦਿੱਲੀ ਪੁਲਿਸ ਨੇ ਹਿੰਸਾ ਦੇ ਮੱਦੇਨਜ਼ਰ ਪੂਰੇ ਇਲਾਕਿਆਂ ਵਿਚ ਭਾਰੀ ਗਿਣਤੀ ‘ਚ ਪੁਲਿਸ ਫੋਰਸ ਦੀ ਤੈਨਾਤੀ ਕਰ ਦਿੱਤੀ ਹੈ।