ਕੋਰੋਨਾ ਦਾ ਕਹਿਰ: ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਇਕ ਵਾਰ ਫਿਰ ਲੱਗਿਆ ਲਾਕਡਾਊਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਵਿਸ਼ਵ ਵਿੱਚ ਕੋਰੋਨਾ ਸੰਕਰਮਣਾਂ ਦੀ ਗਿਣਤੀ 11.40 ਕਰੋੜ ਨੂੰ ਕਰ ਗਈ ਪਾਰ

lockdown

ਨਿਊਜ਼ੀਲੈਂਡ: ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ ਕੀਤੀ ਜਾ ਚੁੱਕੀ ਹੈ, ਪਰ ਇਕ ਵਾਰ ਫਿਰ ਆਕਲੈਂਡ  ਵਿਚ ਲਾਕਡਾਉਨ ਲਾਉਣਾ ਪੈ  ਰਿਹਾ ਹੈ।

ਇਸ ਦੌਰਾਨ, ਸ਼ਨੀਵਾਰ ਤੱਕ, ਵਿਸ਼ਵ ਵਿੱਚ ਕੋਰੋਨਾ ਸੰਕਰਮਣਾਂ ਦੀ ਗਿਣਤੀ 11.40 ਕਰੋੜ ਨੂੰ ਪਾਰ ਕਰ ਗਈ ਹੈ, ਜਦੋਂ ਕਿ ਮ੍ਰਿਤਕਾਂ ਦੀ ਗਿਣਤੀ 25.31 ਲੱਖ ਤੋਂ ਪਾਰ ਹੋ ਗਈ ਹੈ।

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਜੈਕਿੰਡਾ ਆਡਰਨ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਐਤਵਾਰ ਤੋਂ ਸੱਤ ਦਿਨਾਂ ਦੀ ਤਾਲਾਬੰਦੀ ਮੁੜ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਆਕਲੈਂਡ ਵਿਚ ਤਾਲਾਬੰਦੀ ਤੋਂ ਇਲਾਵਾ ਨਿਊਜ਼ੀਲੈਂਡ ਦੇ ਬਾਕੀ ਹਿੱਸਿਆਂ ਨੂੰ ਵੀ ਸ਼੍ਰੇਣੀ -2 ਦੀਆਂ ਪਾਬੰਦੀਆਂ ਅਧੀਨ ਰੱਖਿਆ ਜਾਵੇਗਾ। ਜਨਤਕ ਰਸਮਾਂ ਨੂੰ ਸੀਮਤ ਕਰਨ ਦੀਆਂ ਯੋਜਨਾਵਾਂ ਹਨ। ਦੂਜੇ ਪਾਸੇ, ਅਮਰੀਕਾ ਅਤੇ ਬ੍ਰਾਜ਼ੀਲ ਵਿਚ ਸੰਕਰਮਿਤ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ।