ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,752 ਕੇਸ ਆਏ ਸਾਹਮਣੇ, 113 ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਕ ਮਾਰਚ ਤੋਂ 60 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਤੇ ਗੰਭੀਰ ਬਿਮਾਰੀਆਂ ਤੋਂ ਗ੍ਰਸਤ 45 ਸਾਲਾ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਨ ਕਰਨ ਦੀ ਤਿਆਰੀ ਚੱਲ ਰਹੀ ਹੈ।

corona

ਨਵੀਂ ਦਿੱਲੀ: ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ 19 ਦੇ 16 ਹਜ਼ਾਰ 752 ਕੇਸ ਸਾਹਮਣੇ ਆਏ ਹਨ ਅਤੇ 113 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ 11,718 ਡਿਸਚਾਰਜ ਹੋਏ ਹਨ। ਭਾਰਤ ਵਿਚ ਇਸ ਵਕਤ 1 ਲੱਖ 64 ਹਜ਼ਾਰ 511 ਐਕਟਿਵ ਕੇਸ ਹਨ। ਦੇਸ਼ ਵਿਚ ਕੁਲ 1,43,01,266 ਲੋਕਾਂ ਨੂੰ ਕੋਰੋਨਾ ਵਾਇਰਸ ਦਾ ਟੀਕਾ ਲਗਾਇਆ ਗਿਆ ਹੈ।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਕੋਰੋਨਾ ਵੈਕਸੀਨ ਦੀ ਕੀਮਤ ਤੈਅ ਕਰ ਦਿੱਤੀ ਹੈ। ਸਰਕਾਰ ਨੇ ਇਸਦੀ ਕੀਮਤ 250 ਰੁਪਏ ਨਿਰਧਾਰਤ ਕੀਤੀ ਗਈ ਹੈ। ਨਿੱਜੀ ਹਸਪਤਾਲ ਕੋਵਿਡ-19 ਟੀਕੇ ਪ੍ਰਤੀ ਖੁਰਾਕ ਲਈ 250 ਰੁਪਏ ਤਕਕ ਫੀਸ ਲੈ ਸਕਦੇ ਹਨ। ਦੇਸ਼ 'ਚ ਇਕ ਮਾਰਚ ਤੋਂ 60 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਤੇ ਗੰਭੀਰ ਬਿਮਾਰੀਆਂ ਤੋਂ ਗ੍ਰਸਤ 45 ਸਾਲਾ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਨ ਕਰਨ ਦੀ ਤਿਆਰੀ ਚੱਲ ਰਹੀ ਹੈ।