Russia-Ukraine War: ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਯੂਕਰੇਨ ਦੇ ਗੁਆਂਢੀ ਮੁਲਕਾਂ ’ਚ ਜਾਣਗੇ 4 ਕੇਂਦਰੀ ਮੰਤਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਪਿਛਲੇ 24 ਘੰਟਿਆਂ ਦੌਰਾਨ ਦੂਜੀ ਵਾਰ ਯੂਕਰੇਨ ਵਿਚ ਮੌਜੂਦਾ ਸਥਿਤੀ ਵਿਚ ਫਸੇ ਭਾਰਤੀਆਂ ਨੂੰ ਕੱਢਣ ਲਈ ਇਕ ਉਚ ਪੱਧਰੀ ਮੀਟਿੰਗ ਹੋਈ ਹੈ

4 Union Ministers to travel to Ukraine's neighbouring countries to help evacuation of Indian students

 

ਨਵੀਂ ਦਿੱਲੀ: ਸਰਕਾਰੀ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਬਚਾਉਣ ਵਿਚ ਮਦਦ ਲਈ ਚਾਰ ਕੇਂਦਰੀ ਮੰਤਰੀਆਂ ਨੂੰ ਯੂਕਰੇਨ ਦੇ ਗੁਆਂਢੀ ਮੁਲਕਾਂ ਵਿਚ ਭੇਜ ਰਹੇ ਹਨ। ਇਹ ਮੰਤਰੀ ਭਾਰਤ ਦੇ ਵਿਸ਼ੇਸ਼ ਦੂਤ ਵਜੋਂ ਜਾਣਗੇ।

4 Union Ministers to travel to Ukraine's neighbouring countries to help evacuation of Indian students

ਸਰਕਾਰੀ ਸੂਤਰਾਂ ਦਾ ਕਹਿਣਾ ਹੈ, "ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਜੋਤੀਰਾਦਿੱਤਿਆ ਸਿੰਧੀਆ, ਕਿਰਨ ਰਿਜਿਜੂ ਅਤੇ ਜਨਰਲ (ਸੇਵਾਮੁਕਤ) ਵੀਕੇ ਸਿੰਘ ਵਿਦਿਆਰਥੀਆਂ ਦੀ ਮਦਦ ਕਰਨ ਅਤੇ ਲੋਕਾਂ ਨੂੰ ਵਾਪਸ ਲਿਆਉਣ ਲਈ ਯੂਕਰੇਨ ਦੇ ਗੁਆਂਢੀ ਦੇਸ਼ਾਂ ਦੀ ਯਾਤਰਾ ਕਰਨਗੇ।"

Indian Students

ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਕੱਢਣ ਦਾ ਪ੍ਰਬੰਧ ਕਰਨ ਲਈ ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਰੋਮਾਨੀਆ ਅਤੇ ਮੋਲਡੋਵਾ, ਕਿਰਨ ਰਿਜਿਜੂ ਸਲੋਵਾਕੀਆ, ਹਰਦੀਪ ਸਿੰਘ ਪੁਰੀ ਹੰਗਰੀ ਅਤੇ ਜਨਰਲ (ਸੇਵਾਮੁਕਤ) ਵੀਕੇ ਸਿੰਘ ਪੋਲੈਂਡ ਜਾਣਗੇ। ਪਿਛਲੇ 24 ਘੰਟਿਆਂ ਦੌਰਾਨ ਦੂਜੀ ਵਾਰ ਯੂਕਰੇਨ ਵਿਚ ਮੌਜੂਦਾ ਸਥਿਤੀ ਵਿਚ ਫਸੇ ਭਾਰਤੀਆਂ ਨੂੰ ਕੱਢਣ ਲਈ ਇਕ ਉਚ ਪੱਧਰੀ ਮੀਟਿੰਗ ਹੋਈ ਹੈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਹੈ।

PM modi

ਐਤਵਾਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਦੌਰੇ ਤੋਂ ਪਰਤਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ, ਕੈਬਨਿਟ ਸਕੱਤਰ ਰਾਜੀਵ ਗਾਬਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਦੋ ਘੰਟੇ ਤੱਕ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪੀਐਮ ਮੋਦੀ ਨੇ ਇਕ ਵਾਰ ਫਿਰ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਹੈ ਅਤੇ ਕਿਹਾ ਹੈ ਕਿ ਫਸੇ ਹੋਏ ਲੋਕਾਂ ਨੂੰ ਕੱਢਣਾ ਦੇਸ਼ ਦੀ ਤਰਜੀਹ ਹੈ।