ਆਬਕਾਰੀ ਨੀਤੀ ਮਾਮਲਾ : ਗ੍ਰਿਫ਼ਤਾਰੀ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਮਨੀਸ਼ ਸਿਸੋਦੀਆ
ਅੱਜ ਸ਼ਾਮ 4 ਵਜੇ ਹੋਵੇਗੀ ਸੁਣਵਾਈ, 4 ਮਾਰਚ ਤੱਕ CBI ਰਿਮਾਂਡ 'ਤੇ ਹਨ ਮਨੀਸ਼ ਸਿਸੋਦੀਆ
ਨਵੀਂ ਦਿੱਲੀ : ਕਾਂਗਰਸ ਨੇਤਾ ਅਤੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਸਿੰਘਵੀ ਨੇ ਇਹ ਪਟੀਸ਼ਨ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਬੈਂਚ 'ਚ ਦਾਇਰ ਕੀਤੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਸੀਜੇਆਈ ਦੀ ਅਗਵਾਈ ਵਾਲੀ ਬੈਂਚ ਸ਼ਾਮ ਕਰੀਬ 4 ਵਜੇ ਸੁਣਵਾਈ ਕਰੇਗੀ।
ਇਹ ਵੀ ਪੜ੍ਹੋ :ਗੈਂਗਸਟਰ ਤੇਜਾ ਸਿੰਘ ਦਾ ਸਾਥੀ ਮਨਪ੍ਰੀਤ ਸਿੰਘ ਉਰਫ਼ ਵਿੱਕੀ ਵਲੈਤੀਆ ਕਾਬੂ
ਇੱਥੇ ਸੀਬੀਆਈ ਨੇ ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਐਤਵਾਰ ਨੂੰ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਸੋਮਵਾਰ ਦੁਪਹਿਰ ਕਰੀਬ 2.30 ਵਜੇ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀਬੀਆਈ ਨੇ ਅਦਾਲਤ ਤੋਂ ਸਿਸੋਦੀਆ ਦਾ 5 ਦਿਨ ਦਾ ਰਿਮਾਂਡ ਮੰਗਿਆ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਹੁਣ ਮਨੀਸ਼ ਸਿਸੋਦੀਆ 4 ਮਾਰਚ ਤੱਕ ਸੀਬੀਆਈ ਦੇ ਰਿਮਾਂਡ 'ਤੇ ਹਨ।