ਆਬਕਾਰੀ ਨੀਤੀ ਮਾਮਲਾ: ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਇਨਕਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਜ਼ਮਾਨਤ ਲਈ ਦਿੱਲੀ ਹਾਈ ਕੋਰਟ ਜਾਣ ਦੀ ਦਿੱਤੀ ਸਲਾਹ

SC refuses to entertain bail plea of Manish Sisodia, suggests him to move HC

 

ਨਵੀਂ ਦਿੱਲੀ:  ਦਿੱਲੀ ਆਬਕਾਰੀ ਘੁਟਾਲਾ ਮਾਮਲੇ ਵਿਚ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਆਬਕਾਰੀ ਘੁਟਾਲੇ ਦੇ ਮਾਮਲੇ ਵਿਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮਾਮਲੇ 'ਚ ਸਿਸੋਦੀਆ 5 ਦਿਨਾਂ ਲਈ ਸੀਬੀਆਈ ਰਿਮਾਂਡ 'ਤੇ ਹਨ। ਕਾਂਗਰਸ ਆਗੂ ਅਤੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਸਿਸੋਦੀਆ ਦੀ ਗ੍ਰਿਫਤਾਰੀ ਖਿਲਾਫ਼ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।  

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ 315 ਵੈਟਰਨਰੀ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੀਫ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। CJI ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ- 'ਤੁਹਾਨੂੰ ਹਾਈ ਕੋਰਟ ਜਾਣਾ ਚਾਹੀਦਾ ਸੀ, ਤੁਸੀਂ ਸਿੱਧੇ ਸੁਪਰੀਮ ਕੋਰਟ ਤੋਂ ਜ਼ਮਾਨਤ ਕਿਉਂ ਮੰਗ ਰਹੇ ਹੋ।' ਅਦਾਲਤ ਨੇ ਸਿਸੋਦੀਆ ਨੂੰ ਜ਼ਮਾਨਤ ਲਈ ਪਹਿਲਾਂ ਦਿੱਲੀ ਹਾਈ ਕੋਰਟ ਵਿਚ ਜਾਣ ਦੀ ਸਲਾਹ ਦਿੱਤੀ ਹੈ। ਸੀਜੇਆਈ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ- 'ਤੁਸੀਂ ਸਿੱਧੇ ਸੁਪਰੀਮ ਕੋਰਟ ਤੋਂ ਜ਼ਮਾਨਤ ਕਿਉਂ ਮੰਗ ਰਹੇ ਹੋ? ਤੁਸੀਂ ਇੱਥੇ ਧਾਰਾ 32 ਦੇ ਤਹਿਤ ਕਿਉਂ ਆਏ ਹੋ? ਇਹ ਚੰਗੀ ਅਤੇ ਸਿਹਤਮੰਦ ਪਰੰਪਰਾ ਨਹੀਂ ਹੈ’।

ਇਹ ਵੀ ਪੜ੍ਹੋ: ਪੰਜਾਬ ਦੇ ਰਾਜਪਾਲ ਵਲੋਂ ਬਜਟ ਇਜਲਾਸ ਨੂੰ ਮਨਜ਼ੂਰੀ, 3 ਮਾਰਚ ਤੋਂ ਸ਼ੁਰੂ ਹੋਵੇਗਾ ਸੈਸ਼ਨ

ਮਨੀਸ਼ ਸਿਸੋਦੀਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿੰਘਵੀ ਨੇ ਕਿਹਾ- 'ਮੈਨੂੰ ਸਿਰਫ਼ 3 ਮਿੰਟ ਲਈ ਬੋਲਣ ਦਿਓ। ਸਿਸੋਦੀਆ ਨੂੰ ਸਿਰਫ਼ ਦੋ ਵਾਰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਗ੍ਰਿਫਤਾਰੀ ਤੋਂ ਪਹਿਲਾਂ ਅਰਨੇਸ਼ ਕੁਮਾਰ ਮਾਮਲੇ 'ਚ ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਨਹੀਂ ਕੀਤੀ ਗਈ। ਨਾ ਤਾਂ ਮੇਰੇ 'ਤੇ ਸਬੂਤਾਂ ਨਾਲ ਛੇੜਛਾੜ ਦਾ ਦੋਸ਼ ਹੈ ਅਤੇ ਨਾ ਹੀ ਮੇਰੇ ਭੱਜਣ ਦੀ ਕੋਈ ਸੰਭਾਵਨਾ ਸੀ’।

ਇਹ ਵੀ ਪੜ੍ਹੋ: ਅਜਨਾਲਾ ਘਟਨਾ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਤਬਾਦਲਾ, ਨੌਨਿਹਾਲ ਸਿੰਘ ਨੂੰ ਲਗਾਇਆ ਗਿਆ ਨਵਾਂ ਕਮਿਸ਼ਨਰ

ਇਸ 'ਤੇ ਸੀਜੇਆਈ ਨੇ ਕਿਹਾ ਕਿ ਇਹ ਗੱਲਾਂ ਸੱਚ ਹੋ ਸਕਦੀਆਂ ਹਨ ਪਰ ਸੁਪਰੀਮ ਕੋਰਟ ਇਸ 'ਤੇ ਸਿੱਧੀ ਸੁਣਵਾਈ ਨਹੀਂ ਕਰ ਸਕਦੀ। ਜਸਟਿਸ ਨਰਸਿਮ੍ਹਾ ਨੇ ਕਿਹਾ ਕਿ ਮਾਮਲਾ ਦਿੱਲੀ ਦਾ ਹੈ, ਇਸ ਦਾ ਮਤਲਬ ਇਹ ਨਹੀਂ ਕਿ ਤੁਸੀਂ ਸਿੱਧੇ ਸੁਪਰੀਮ ਕੋਰਟ ਵਿਚ ਆ ਜਾਓ। ਸਿੰਘਵੀ ਨੇ ਕਿਹਾ ਕਿ ਸੁਪਰੀਮ ਕੋਰਟ ਮੌਲਿਕ ਅਧਿਕਾਰਾਂ ਦੀ ਰਖਵਾਲੀ ਕਰਦੀ ਹੈ। ਸੀਜੇਆਈ ਨੇ ਪੁੱਛਿਆ ਕਿ ਇਹ ਕੇਸ ਕਿਸ ਧਾਰਾ ਵਿਚ ਹੈ। ਸਿੰਘਵੀ ਨੇ ਦੱਸਿਆ ਕਿ ਇਹ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਹੈ। ਸੀਜੇਆਈ ਨੇ ਕਿਹਾ ਕਿ ਤੁਸੀਂ ਜੋ ਵੀ ਕਹਿ ਰਹੇ ਹੋ, ਹਾਈ ਕੋਰਟ ਨੂੰ ਦੱਸੋ। ਅਸੀਂ ਨਹੀਂ ਸੁਣਾਂਗੇ।

ਇਹ ਵੀ ਪੜ੍ਹੋ: ਪੰਜਾਬ ਦੇ ਨਾਮ ਇਕ ਹੋਰ ਪ੍ਰਾਪਤੀ : ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ ਮਿਲੇਗਾ ਕੌਮੀ ਐਵਾਰਡ

ਸਿਸੋਦੀਆ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਰੋਸਟਰ ਦੇ ਮੁਤਾਬਕ ਜਿਸ ਜੱਜ ਕੋਲ ਮਾਮਲਾ ਹਾਈ ਕੋਰਟ 'ਚ ਜਾਣਾ ਹੈ, ਉਹ ਵੀ ਟ੍ਰਿਬਿਊਨਲ ਦਾ ਕੰਮ ਦੇਖ ਰਹੇ ਹਨ, ਉਹ ਰੁੱਝੇ ਹੋਏ ਹਨ। ਇਸ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਹਾਈਕੋਰਟ ਦੇ ਚੀਫ ਜਸਟਿਸ ਇਸ ਦੀ ਚਿੰਤਾ ਕਰਨਗੇ, ਉਹਨਾਂ ਨੂੰ ਦੱਸੋ। ਸਿੰਘਵੀ ਨੇ ਕਿਹਾ ਕਿ ਗ੍ਰਿਫਤਾਰੀ ਗਲਤ ਸੀ। ਇਸ 'ਤੇ ਸੀਜੇਆਈ ਨੇ ਕਿਹਾ ਕਿ ਅਸੀਂ ਇੱਥੇ ਹਾਂ, ਪਰ ਪਹਿਲਾਂ ਤੁਸੀਂ ਹਾਈ ਕੋਰਟ ਜਾਓ। ਅਸੀਂ ਹੁਣ ਇਸ ਮਾਮਲੇ ਦੀ ਸੁਣਵਾਈ ਨਹੀਂ ਕਰ ਸਕਦੇ।  ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ 'ਅਸੀਂ ਅਦਾਲਤ ਦਾ ਸਤਿਕਾਰ ਕਰਦੇ ਹਾਂ, ਅਸੀਂ ਹਾਈ ਕੋਰਟ ਜਾਵਾਂਗੇ'।