ਬੇਅਦਬੀ ਮਾਮਲੇ 'ਚ ਸੁਪਰੀਮ ਕੋਰਟ ਦਾ ਆਦੇਸ਼ : ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੁਰੱਖਿਆ ਦਾ ਹਵਾਲਾ ਦਿੰਦਿਆਂ ਡੇਰਾ ਪ੍ਰੇਮੀਆਂ ਨੇ SC 'ਚ ਦਾਇਰ ਕੀਤੀ ਸੀ ਪਟੀਸ਼ਨ 

Supreme Court (file photo)

ਨਵੀਂ ਦਿੱਲੀ : ਬਰਗਾੜੀ ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਵੇਗੀ।

ਦੱਸ ਦੇਈਏ ਕਿ ਇਹ ਫ਼ੈਸਲਾ ਡੇਰਾ ਪ੍ਰੇਮੀਆਂ ਵਲੋਂ ਦਾਇਰ ਪਟੀਸ਼ਨ 'ਤੇ ਆਇਆ ਹੈ। ਡੇਰਾ ਪ੍ਰੇਮੀਆਂ ਵਲੋਂ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਗਈ ਸੀ ਕਿ ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕੀਤੀ ਜਾਵੇ, ਜਿਸ ਨੂੰ ਸੁਪਰੀਮ ਕੋਰਟ ਨੇ ਸਵੀਕਾਰ ਕਰ ਲਿਆ ਹੈ।

ਇਹ ਵੀ ਪੜ੍ਹੋ​  : ਵਿਜੀਲੈਂਸ ਨੇ ਰੰਗੇ ਹੱਥੀਂ ਕਾਬੂ ਕੀਤਾ ਰਿਸ਼ਵਤ ਲੈਂਦਾ ਨਕਸ਼ਾ ਨਵੀਸ 

ਬਰਗਾੜੀ ਮਾਮਲੇ ਦੇ ਦੋਸ਼ੀ ਸ਼ਕਤੀ ਸਿੰਘ ਅਤੇ ਹੋਰਾਂ ਵਲੋਂ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੀ ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੁਲੀਆ ਦੀ ਬੇਂਚ ਨੇ ਇਹ ਫ਼ੈਸਲਾ ਸੁਣਾਇਆ ਹੈ। ਦੱਸਣਯੋਗ ਹੈ ਕਿ ਬੇਅਦਬੀ ਮਾਮਲੇ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆ ਦੇ ਕਤਲ ਤੋਂ ਬਾਅਦ ਦੋਸ਼ੀਆਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। 

ਇਹ ਵੀ ਪੜ੍ਹੋ​  : ਸੰਗੀਨ ਜੁਰਮਾਂ ਦੇ ਮੁਲਜ਼ਮਾਂ ਲਈ ਸੁਰੱਖਿਅਤ ਪਨਾਹਗਾਹ ਸਾਬਤ ਹੋ ਰਹੀਆਂ ਹਨ ਪੰਜਾਬ ਦੀਆਂ ਜੇਲ੍ਹਾਂ!

ਦੱਸ ਦੇਈਏ ਕਿ ਬਹਿਬਲ ਗੋਲੀਕਾਂਡ, ਕੋਟਕਪੁਰਾ ਗੋਲੀਕਾਂਡ ਤੇ ਬਰਗਾੜੀ ਬੇਅਦਬੀ ਕੇਸ ਦੀ ਜਾਂਚ ਵੱਖ-ਵੱਖ ਐਸਆਈਟੀਜ਼ ਵੱਲੋਂ ਕੀਤੀ ਜਾ ਰਹੀ ਹੈ। ਹਾਲ ਹੀ ਵਿਚ ਕੋਟਕਪੂਰਾ ਗੋਲੀਕਾਂਡ ਸਬੰਧੀ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ ਜਿਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਕਈ ਮੌਕੇ ਦੇ ਆਲਾ ਅਫਸਰਾਂ ਦੇ ਨਾਮ ਸ਼ਾਮਲ ਹਨ।