ਸ਼ਤਰੂਘਨ ਸਿਨਹਾ 6 ਅਪ੍ਰੈਲ ਨੂੰ ਰਸਮੀ ਤੌਰ ’ਤੇ ਹੋਣਗੇ ਕਾਂਗਰਸ ’ਚ ਸ਼ਾਮਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਸ਼ਤਰੂਘਨ ਸਿਨਹਾ ਨੇ ਕੀਤੀ ਰਾਹੁਲ ਗਾਂਧੀ ਨਾਲ ਮੁਲਾਕਾਤ

Shatrughan Sinha meets Rahul Gandhi

ਨਵੀਂ ਦਿੱਲੀ: ਭਾਜਪਾ ਦੇ ਬਾਗ਼ੀ ਆਗੂ ਸ਼ਤਰੂਘਨ ਸਿਨਹਾ ਨੇ ਅੱਜ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਕੁਝ ਸਮਰਥਕ ਵੀ ਮੌਜੂਦ ਸਨ। ਸੂਤਰਾਂ ਮੁਤਾਬਕ, ਸਿਨਹਾ 6 ਅਪ੍ਰੈਲ ਨੂੰ ਰਸਮੀ ਤੌਰ ਉਤੇ ਕਾਂਗਰਸ ਵਿਚ ਸ਼ਾਮਲ ਹੋਣਗੇ। ਸ਼ਤਰੂਘਨ ਸਿਨਹਾ ਨੇ ਅੱਜ ਰਾਹੁਲ ਗਾਂਧੀ ਦੀ ਰਿਹਾਇਸ਼ਗਾਹ ਉਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨੂੰ ਮਿਲਣ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਦੇਰੀ ਨਹੀਂ ਹੈ। ਹਾਲੇ ਸਭ ਕੁਝ ਠੀਕ ਹੈ, ਕੋਈ ਗੜਬੜ ਨਹੀਂ ਹੈ।

ਪੱਤਰਕਾਰਾਂ ਦੇ ਸੁਆਲਾਂ ਦਾ ਜਵਾਬ ਦਿੰਦਿਆਂ ਸਿਨਹਾ ਨੇ ਕਿਹਾ ਕਿ ਉਹ ਪਟਨਾ ਸਾਹਿਬ ਤੋਂ ਹੀ ਚੋਣ ਲੜਨਗੇ। ਇਸ ਤੋਂ ਪਹਿਲਾਂ ਅਜਿਹੀਆਂ ਖ਼ਬਰਾਂ ਆਈਆਂ ਸਨ ਕਿ ਭਾਜਪਾ ਦੇ ਸੰਸਦ ਮੈਂਬਰ 28 ਮਾਰਚ ਨੂੰ ਭਾਵ ਅੱਜ ਕਾਂਗਰਸ ਦਾ ਹੱਥ ਫੜ ਲੈਣਗੇ। ਭਾਜਪਾ ਨੇ ਐਤਕੀਂ ਉਨ੍ਹਾਂ ਨੂੰ ਪਟਨਾ ਸਾਹਿਬ ਤੋਂ ਟਿਕਟ ਨਹੀਂ ਦਿਤੀ। ਹੁਣ ਕਾਂਗਰਸ ਉਨ੍ਹਾਂ ਨੂੰ ਪਟਨਾ ਸਾਹਿਬ ਸੀਟ ਤੋਂ ਅਪਣਾ ਉਮੀਦਵਾਰ ਬਣਾ ਸਕਦੀ ਹੈ। ਉਹ ਇਸੇ ਸੀਟ ਤੋਂ ਲਗਾਤਾਰ ਦੋ ਵਾਰ ਐਮ.ਪੀ. ਚੁਣੇ ਜਾ ਚੁੱਕੇ ਹਨ।