ਕੋਰੋਨਾ ਵਾਇਰਸ ਨਾਲ ਹੁਣ ਤੱਕ 20 ਮੌਤਾਂ, ਪੀੜੀਤਾਂ ਦਾ ਅੰਕੜਾ 800 ਤੋਂ ਪਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਰਤ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵੱਧ ਰਹੀ ਹੈ

File

"Times New Roman"">ਭਾਰਤ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ 800 ਤੋਂ ਪਾਰ ਹੋ ਗਈ ਹੈ। ਵੀਰਵਾਰ ਨੂੰ ਕੋਰੋਨਾ ਵਾਇਰਸ ਕਾਰਨ ਕੁੱਲ 7 ਲੋਕਾਂ ਦੀ ਮੌਤ ਹੋ ਗਈ"Times New Roman"">, ਜੋ ਕਿ ਇਕ ਦਿਨ ਵਿਚ ਸਭ ਤੋਂ ਵੱਧ ਮੌਤਾਂ ਹੋਈਆਂ। ਇਸ ਤਰ੍ਹਾਂ ਹੁਣ ਤੱਕ ਦੇਸ਼ ਭਰ ਵਿੱਚ ਇਸ ਲਾਗ ਨਾਲ ਮਰਨ ਵਾਲਿਆਂ ਦੀ ਗਿਣਤੀ 20 ਤੱਕ ਪਹੁੰਚ ਗਈ ਹੈ। ਰਿਪੋਰਟਾਂ ਅਨੁਸਾਰ 71 ਨਵੇਂ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਚਾਰ ਦਿੱਲੀ ਵਿੱਚ ਹਨ।

File

"Times New Roman"">ਦੂਜੇ ਪਾਸੇ ਪੂਰੀ ਦੁਨੀਆ ਵਿੱਚ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 5 ਲੱਖ 31 ਹਜ਼ਾਰ ਤੋਂ ਪਾਰ ਹੋ ਗਈ ਹੈ। ਜਦੋਂ ਕਿ ਮੌਤਾਂ ਦੀ ਗਿਣਤੀ 24 ਹਜ਼ਾਰ ਤੋਂ ਵੱਧ ਹੈ। ਇਸ ਵਾਇਰਸ ਨੂੰ ਹਰਾ ਕੇ ਇਕ ਲੱਖ 23 ਹਜ਼ਾਰ ਤੋਂ ਵੱਧ ਲੋਕਾਂ ਨੇ ਨਵੀਂ ਜ਼ਿੰਦਗੀ ਪ੍ਰਾਪਤ ਕੀਤੀ ਹੈ। ਇਸ ਦੌਰਾਨ ਇਸ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਦਿਨਾਂ ਦੀ ਤਾਲਾਬੰਦੀ ਘੋਸ਼ਣਾ ਕੀਤੀ ਹੈ। ਤਾਲਾਬੰਦੀ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹਜ਼ਾਰਾਂ ਮਜ਼ਦੂਰ ਆਪਣੇ ਘਰ ਪੈਦਲ ਜਾ ਰਹੇ ਹਨ।