BJP ਵਿਧਾਇਕ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ 7 ਕਿਸਾਨ ਲੀਡਰਾਂ ਤੇ 300 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਹ ਐਫਆਈਆਰ ਆਈਪੀਸੀ ਦੀ ਧਾਰਾ 307/353/186/188/332/342/506/148/149 ਤਹਿਤ ਸਿਟੀ ਮਲੋਟ 'ਚ ਦਰਜ ਕੀਤੀ ਗਈ ਹੈ।

Farmer protest

ਮਲੋਟ: ਅਬੋਹਰ ਤੋਂ ਬੀਜੇਪੀ ਵਿਧਾਇਕ ਅਰੁਣ ਨਾਰੰਗ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 7 ਕਿਸਾਨ ਲੀਡਰਾਂ ਤੇ 300 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਫਿਲਹਾਲ ਐਫਆਈਆਰ ਨੰਬਰ 56 ਦਰਜ ਕਰ ਲਈ ਗਈ ਹੈ। ਇਹ ਐਫਆਈਆਰ ਆਈਪੀਸੀ ਦੀ ਧਾਰਾ   307/353/186/188/332/342/506/148/149 ਤਹਿਤ ਸਿਟੀ ਮਲੋਟ 'ਚ ਦਰਜ ਕੀਤੀ ਗਈ ਹੈ। ਇਹ ਐਫਆਈਆਰ ਐਸਪੀ ਐਚ ਗੁਰਮੇਲ ਸਿੰਘ ਦੇ ਬਿਆਨਾਂ 'ਤੇ ਦਰਜ ਕੀਤੀ ਗਈ ਹੈ। ਇਸ ਐਫਆਈਆਰ 'ਚ 7 ਕਿਸਾਨ ਆਗੂਆਂ ਨੂੰ ਨਾਮਜਦ ਕੀਤਾ ਗਿਆ ਹੈ ਜਦਕਿ 250-300 ਲੋਕ ਅਣਪਛਾਤੇ ਹਨ।