ਸ਼ਰਦ ਪਵਾਰ ਨਾਲ ਮੁਲਾਕਾਤ ਕਰਨ ‘ਤੇ ਅਮਿਤ ਸ਼ਾਹ ਬੋਲੇ , ਹਰ ਚੀਜ਼ ਨੂੰ ਜਨਤਕ ਕਰਨਾ ਜ਼ਰੂਰੀ ਨਹੀਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੇਤਾ ਸ਼ਨੀਵਾਰ ਨੂੰ ਅਹਿਮਦਾਬਾਦ ਵਿੱਚ ਮਿਲੇ ਸਨ।

Amit shah

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਉਸ ਵੇਲੇ ਸਾਰਿਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਜਦੋਂ ਉਨ੍ਹਾਂ ਨੂੰ ਐਨਸੀਪੀ ਨੇਤਾ ਸ਼ਰਦ ਪਵਾਰ ਨਾਲ ਮੁਲਾਕਾਤ ਕਰਨ ਬਾਰੇ ਪੁੱਛਿਆ ਗਿਆ। ਸ਼ਾਹ ਨੇ ਨਾ ਤਾਂ ਇਸ ਦੀ ਪੁਸ਼ਟੀ ਕੀਤੀ ਅਤੇ ਨਾ ਹੀ ਇਨਕਾਰ ਕੀਤਾ। ਸ਼ਾਹ ਨੇ ਕਿਹਾ,ਹਰ ਚੀਜ਼ ਨੂੰ ਜਨਤਕ ਕਰਨਾ ਜ਼ਰੂਰੀ ਨਹੀਂ ਹੈ।