ਪੈਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ : ਪੈਨ ਤੇ ਆਧਾਰ ਕਾਰਡ ਲਿੰਕ ਕਰਨ ਦੀ ਸਮਾਂ ਮਿਆਦ ’ਚ ਵਾਧਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਹੁਣ 31 ਜੂਨ 2023 ਤੱਕ ਕਰਵਾ ਸਕਦੇ ਹੋ ਲਿੰਕ

photo

 

ਨਵੀਂ ਦਿੱਲੀ : ਸਰਕਾਰ ਨੇ ਮੰਗਲਵਾਰ ਨੂੰ ਸਥਾਈ ਖਾਤਾ ਨੰਬਰ (ਪੈਨ) ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ 30 ਜੂਨ, 2023 ਕਰ ਦਿੱਤੀ ਹੈ। ਇਸਦੀ ਸਮਾਂ ਸੀਮਾ 31 ਮਾਰਚ 2023 ਨੂੰ ਖਤਮ ਹੋ ਰਹੀ ਸੀ।

ਆਮਦਨ ਕਰ ਵਿਭਾਗ ਨੇ ਪਹਿਲਾਂ 31 ਮਾਰਚ, 2023 ਤੱਕ ਪੈਨ ਨੂੰ ਆਧਾਰ ਕਾਰਡ ਨਾਲ ਲਿੰਕ ਕਰਨਾ ਲਾਜ਼ਮੀ ਕਰ ਦਿੱਤਾ ਸੀ। ਆਈ-ਟੀ ਵਿਭਾਗ ਨੇ ਟੈਕਸਦਾਤਾਵਾਂ ਲਈ ਆਪਣੀ ਵੈੱਬਸਾਈਟ 'ਤੇ ਲਿੰਕ ਵੀ ਜਾਰੀ ਕੀਤੇ ਹਨ। ਤਾਂ ਕਿ ਇਹ ਪਤਾ ਲੱਗ ਸਕੇ ਕਿ ਉਨ੍ਹਾਂ ਦਾ ਪੈਨ ਆਧਾਰ ਨਾਲ ਲਿੰਕ ਹੈ ਜਾਂ ਨਹੀਂ।

ਤੁਹਾਨੂੰ ਦੱਸ ਦੇਈਏ, ਜੇਕਰ ਕੋਈ ਟੈਕਸਦਾਤਾ 30 ਜੂਨ ਤੱਕ ਅਜਿਹਾ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਉਸਦਾ ਪੈਨ ਬੰਦ ਹੋ ਜਾਵੇਗਾ, ਜਿਸਦਾ ਮਤਲਬ ਹੈ ਕਿ ਤੁਸੀਂ ਇਨਕਮ ਟੈਕਸ ਰਿਟਰਨ ਫਾਈਲ ਨਹੀਂ ਕਰ ਸਕੋਗੇ। ਤੁਸੀਂ ਕਈ ਤਰ੍ਹਾਂ ਦੀਆਂ ਬੈਂਕਿੰਗ ਸੇਵਾਵਾਂ ਤੋਂ ਵਾਂਝੇ ਰਹਿ ਜਾਓਗੇ। ਨਾਲ ਹੀ, ਸਟਾਕ ਮਾਰਕੀਟ ਵਿੱਚ ਲੈਣ-ਦੇਣ ਕਰਨ ਦੇ ਯੋਗ ਨਹੀਂ ਹੋਣਗੇ।