HSGPC ਨੇ ਕਈ ਅਧਿਕਾਰੀਆਂ ਨੂੰ ਹਟਾਇਆ, ਬਲਜੀਤ ਸਿੰਘ ਦਾਦੂਵਾਲ ਨੂੰ ਮਿਲੀ ਅਹਿਮ ਜ਼ਿੰਮੇਵਾਰੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਖੱਬੇ ਪੱਖੀ ਮੀਟਿੰਗ ਕਰਦੇ ਹੋਏ ਅੱਜ ਕਮੇਟੀ ਦੇ ਗਠਨ ਤੋਂ ਬਾਅਦ ਲਗਭਗ ਇੱਕ ਸਾਲ ਵਿੱਚ ਤੀਜੀ ਵਾਰ ਇਸ ਵਿਚ ਫੇਰਬਦਲ ਕੀਤਾ ਗਿਆ ਹੈ। 

File Photo

ਨਵੀਂ ਦਿੱਲੀ - ਕੁਰੂਕਸ਼ੇਤਰ-ਪ੍ਰਧਾਨ ਨੂੰ ਛੱਡ ਕੇ ਹਰਿਆਣਾ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਬਦਲ ਦਿੱਤੇ ਗਏ ਹਨ। ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੂੰ ਕਾਰਜਕਾਰਨੀ ਵਿਚ ਸ਼ਾਮਲ ਕਰਕੇ ਧਰਮ ਪ੍ਰਚਾਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਓਧਰ ਰਮਣੀਕ ਸਿੰਘ ਮਾਨ ਸਮੇਤ 4 ਮੈਂਬਰਾਂ ਨੇ ਨਾਰਾਜ਼ਗੀ ਪ੍ਰਗਟਾਈ ਹੈ। ਖੱਬੇ ਪੱਖੀ ਮੀਟਿੰਗ ਕਰਦੇ ਹੋਏ ਅੱਜ ਕਮੇਟੀ ਦੇ ਗਠਨ ਤੋਂ ਬਾਅਦ ਲਗਭਗ ਇੱਕ ਸਾਲ ਵਿੱਚ ਤੀਜੀ ਵਾਰ ਇਸ ਵਿਚ ਫੇਰਬਦਲ ਕੀਤਾ ਗਿਆ ਹੈ। 

ਜਾਣਕਾਰੀ ਦਿੰਦਿਆਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਨੇ ਦੱਸਿਆ ਕਿ ਅੱਜ ਜਦੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਬੁਲਾਈ ਗਈ ਅਤੇ ਅਹੁਦੇਦਾਰ ਬਦਲਣ ਦੀ ਮੰਗ ਉਠਾਈ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਸਮੁੱਚੀ ਕਮੇਟੀ ਨੂੰ ਭੰਗ ਕਰ ਦਿੱਤਾ। 

ਇਸ ਤੋਂ ਬਾਅਦ ਸਦਨ ਵਿਚ ਬੈਠੇ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਉਹਨਾਂ ਨੂੰ ਇੱਕ ਵਾਰ ਫਿਰ ਪ੍ਰਧਾਨ ਚੁਣ ਲਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਰਮਣੀਕ ਸਿੰਘ ਮਾਨ ਅਤੇ ਕੁਝ ਹੋਰ ਮੈਂਬਰਾਂ ਦੀ ਨਾਰਾਜ਼ਗੀ ਦੀ ਗੱਲ ਵੀ ਆਖੀ।ਉਨ੍ਹਾਂ ਕਿਹਾ ਕਿ ਜਦੋਂ ਜਨਰਲ ਸਕਤਰ ਚੁਣੇ ਗਏ ਤਾਂ ਰਮਣੀਕ ਸਿੰਘ ਮਾਨ ਨੂੰ 4 ਵੋਟਾਂ ਮਿਲੀਆਂ ਬਾਕੀ ਸਾਰੇ ਮੈਂਬਰਾਂ ਨੇ ਸਰਦਾਰ ਸੁਖਵਿੰਦਰ ਸਿੰਘ ਨੂੰ ਜਨਰਲ ਸਕਤਰ ਚੁਣਿਆ ਅਤੇ ਅਪਣੀ ਹਾਰ ਤੋਂ ਨਾਰਾਜ਼ ਹੋ ਕੇ ਮੀਟਿੰਗ 'ਚੋਂ ਚਲੇ ਗਏ। 

ਜ਼ਿਕਰਯੋਗ ਹੈ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੂੰ ਧਰਮ ਪ੍ਰਚਾਰ ਦੀ ਜ਼ਿੰਮੇਵਾਰੀ ਸੌਂਪੀ ਗਈ, ਜਿਸ ਉਪਰੰਤ ਉਨ੍ਹਾਂ ਪ੍ਰਧਾਨ ਅਤੇ ਹਾਜ਼ਰ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਈ ਦੋਸ਼ ਲਾਏ ਗਏ ਸਨ ਕਿ ਇਹ ਸਰਕਾਰੀ ਕਮੇਟੀ ਹੈ ਪਰ ਹੁਣ ਸਰਕਾਰ ਵੱਲੋਂ ਇਸ ਦਾ ਗਠਨ ਕਰ ਦਿੱਤਾ ਗਿਆ ਹੈ, ਅੱਜ ਇਜਲਾਸ ਬੁਲਾ ਕੇ ਐਡਹਾਕ ਕਮੇਟੀ ਨੂੰ ਰੱਦ ਕਰਕੇ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ।