ਆਕਸੀਜਨ ਦੀ ਕਮੀ ਦੇ ਚਲਦਿਆਂ ਮਦਦ ਲਈ ਅੱਗੇ ਆਏ ਅਕਸ਼ੈ ਕੁਮਾਰ ਤੇ ਟਵਿੰਕਲ ਖੰਨਾ
100 ਆਕਸੀਜਨ ਕੌਂਸਨਟ੍ਰੈਟੋਰਸ ਕੀਤੇ ਦਾਨ
Akshay Kumar, Twinkle Khanna donate 100 oxygen concentrators
ਮੁੰਬਈ: ਕੋਰੋਨਾ ਮਹਾਂਮਾਰੀ ਦੌਰਾਨ ਦੇਸ਼ ਦੇ ਕਈ ਹਸਪਤਾਲਾਂ ਵਿਚ ਆਕਸੀਜਨ ਦੀ ਕਮੀਂ ਦੇ ਚਲਦਿਆਂ ਸਮਾਜ ਸੇਵੀ ਸੰਸਥਾਵਾਂ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਇਸ ਤੋਂ ਇਲਾਵਾ ਬਾਲੀਵੁੱਡ ਸਿਤਾਰੇ ਵੀ ਮਦਦ ਲਈ ਅੱਗੇ ਆ ਰਹੇ ਹਨ। ਹਾਲ ਹੀ ਵਿਚ ਅਦਾਕਾਰ ਅਕਸ਼ੈ ਕੁਮਾਰ ਤੇ ਉਹਨਾਂ ਦੀ ਪਤਨੀ ਟਵਿੰਕਲ ਖੰਨਾ ਨੇ 100 ਆਕਸੀਜਨ ਕੌਂਸਨਟ੍ਰੈਟੋਰਸ ਦਾਨ ਕੀਤੇ ਹਨ।
ਇਸ ਦੇ ਲਈ ਉਹ ਰਜਿਸਟਰਡ ਐਨ.ਜੀ.ਓ. ਦੀ ਭਾਲ ਵਿਚ ਹਨ। ਟਵਿੰਕਲ ਖੰਨਾ ਨੇ ਅਪਣੇ ਟਵਿਟਰ ’ਤੇ ਲੋਕਾਂ ਤੋਂ ਮਦਦ ਮੰਗੀ ਹੈ ਕਿ ਉਹਨਾਂ ਨੂੰ ਕਿਸੇ ਰਜਿਸਟਰਡ ਐਨ.ਜੀ.ਓ. ਬਾਰੇ ਜਾਣਕਾਰੀ ਦਿੱਤੀ ਜਾਵੇ, ਜੋ ਉਹਨਾਂ ਦੀ 100 ਆਕਸੀਜਨ ਕੌਂਸਨਟ੍ਰੈਟੋਰਸ ਵੰਡਣ ਵਿਚ ਮਦਦ ਕਰ ਸਕੇ।
ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਇਹ ਸਾਰੇ ਆਕਸੀਜਨ ਕੌਂਸਨਟ੍ਰੈਟੋਰਸ ਸਿੱਧੇ ਯੂਕੇ ਤੋਂ ਪਹੁੰਚਾਏ ਜਾਣਗੇ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ ਦੇ ਹਾਲਾਤ ਬੇਹੱਦ ਚਿੰਤਾਜਨਕ ਹਨ। ਦੇਸ਼ ਦੇ ਹਸਪਤਾਲਾਂ ਵਿਚ ਆਕਸੀਜਨ ਦੀ ਕਮੀ ਦੇਖਣ ਨੂੰ ਮਿਲ ਰਹੀ ਹੈ।