ਮਹਾਰਾਸ਼ਟਰ 'ਚ ਪ੍ਰਾਈਮ ਕ੍ਰਿਟੀਕੇਅਰ ਹਸਪਤਾਲ ਨੂੰ ਲੱਗੀ ਭਿਆਨਕ ਅੱਗ, ਚਾਰ ਮਰੀਜ਼ਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ

fire in Prime Criticare Hospital

ਮੁੰਬਈ: ਮਹਾਰਾਸ਼ਟਰ ਦੇ ਠਾਣੇ ਦੇ ਪ੍ਰਾਈਮ ਕ੍ਰਿਟੀਕੇਅਰ ਹਸਪਤਾਲ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਘਟਨਾ ਤੋਂ ਬਾਅਦ  ਮਰੀਜ਼ਾਂ ਨੂੰ ਦੂਸਰੇ ਹਸਪਤਾਲ ਸ਼ਿਫਟ ਕਰਨ ਦੌਰਾਨ ਚਾਰ ਮਰੀਜ਼ਾਂ ਦੀ ਮੌਤ ਹੋ ਗਈ। ਬਾਕੀ ਮਰੀਜ਼ਾਂ ਨੂੰ ਦੂਸਰੇ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਫਿਲਹਾਲ ਬਚਾਅ ਕਾਰਜ ਜਾਰੀ ਹੈ।

ਥਾਨਾ ਮਹਾਨਗਰ ਪਾਲਿਕਾ ਨੇ ਦੱਸਿਆ ਕਿ ਅੱਜ  ਸਵੇਰੇ ਕਰੀਬ 3:40 ਵਜੇ ਠਾਣੇ ਦੇ ਮੁੰਬੜਾ ਦੇ ਪ੍ਰਾਈਮ ਕ੍ਰਿਟੀਕੇਅਰ ਹਸਪਤਾਲ ਵਿੱਚ ਅੱਗ ਲੱਗ ਗਈ।  ਘਟਨਾ ਦੀ ਜਾਣਕਾਰੀ ਮਿਲਦੇ ਹੀ ਅੱਗ ਬੁਝਾਉ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।  ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣੇ ਦੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ  20 ਮਰੀਜ਼ਾਂ ਨੂੰ ਬਚਾ ਲਿਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਅਤੇ 5 ਐਂਬੂਲੈਂਸਾਂ ਨੂੰ ਘਟਨਾ ਸਥਾਨ 'ਤੇ ਭੇਜਿਆ ਗਿਆ ਹੈ। ਅੱਗ ‘ਤੇ ਕਾਬੂ ਪਾਇਆ ਗਿਆ ਹੈ।

 

ਦੱਸ ਦੇਈਏ ਕਿ  ਛਲੇ ਹਫਤੇ ਦੇ, ਮੁੰਬਈ ਤੋਂ ਲਗਭਗ 70 ਕਿਲੋਮੀਟਰ ਦੂਰ, ਪਾਲਘਰ ਜ਼ਿਲੇ ਵਿਚ ਵਿਰਾਰ ਦੇ  ਇਕ ਹਸਪਤਾਲ ਵਿਚ ਲੱਗੀ ਸੀ ਜਿਸ ਵਿਚ 15 ਕੋਵਿਡ ਮਰੀਜ਼ਾਂ ਦੀ ਮੌਤ ਹੋ ਗਈ ਸੀ।