ਮਹਿਲਾ ਪਹਿਲਵਾਨਾਂ ਦੇ ਹੱਕ 'ਚ ਆਏ ਨਵਜੋਤ ਸਿੱਧੂ, ਕਿਹਾ- ਭਾਰਤੀ ਇਤਿਹਾਸ ਵਿਚ ਕਾਲਾ ਧੱਬਾ ਹੈ
ਸੋਮਵਾਰ ਨੂੰ ਜੰਤਰ-ਮੰਤਰ ਵਿਖੇ ਪਹਿਲਵਾਨਾਂ ਦਾ ਕਰਾਂਗਾ ਸਮਰਥਨ
ਨਵੀਂ ਦਿੱਲੀ: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਪਹਿਲਵਾਨ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਸਮੇਤ ਕਈ ਖਿਡਾਰੀ ਐਤਵਾਰ ਤੋਂ ਜੰਤਰ-ਮੰਤਰ 'ਤੇ ਹੜਤਾਲ 'ਤੇ ਹਨ। ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੀ ਉਨ੍ਹਾਂ ਦੇ ਸਮਰਥਨ 'ਚ ਆ ਗਏ ਹਨ। ਉਹ ਸੋਮਵਾਰ ਨੂੰ ਜੰਤਰ-ਮੰਤਰ ਵਿਖੇ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਜਾਣਗੇ।
ਇਹ ਵੀ ਪੜ੍ਹੋ: ਗਾਇਕ ਕਰਨ ਔਜਲਾ ਦਾ ਕਰੀਬੀ ਸਾਥੀ ਸ਼ਾਰਪੀ ਘੁੰਮਣ ਗ੍ਰਿਫ਼ਤਾਰ
ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ 9 ਔਰਤਾਂ ਨੇ ਸ਼ਿਕਾਇਤ ਕੀਤੀ ਅਤੇ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ। ਇਹ ਭਾਰਤੀ ਇਤਿਹਾਸ ਕਾਲਾ ਧੱਬਾ ਹੈ। ਕੋਈ ਵੀ ਦੇਸ਼ ਜੋ ਆਪਣੀ ਮਹਿਲਾ ਪ੍ਰਤੀਕ ਦਾ ਨਿਰਾਦਰ ਕਰਦਾ ਹੈ, ਆਪਣੇ ਹੀ ਮਾਣ ਨੂੰ ਠੇਸ ਪਹੁੰਚਾਉਂਦਾ ਹੈ, ਇਨ੍ਹਾਂ ਔਰਤਾਂ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।
ਇਹ ਵੀ ਪੜ੍ਹੋ: ਕੈਨੇਡਾ ਪੁਲਿਸ ਨੇ ਕਾਰਾਂ ਚੋਰੀ ਕਰਨ ਦੇ ਦੋਸ਼ ਹੇਠ 47 ਪੰਜਾਬੀਆਂ ਸਣੇ 119 ਲੋਕਾਂ ਨੂੰ ਗ੍ਰਿਫ਼ਤਾਰ
ਲੱਖਾਂ ਲੋਕਾਂ ਦੀਆਂ ਉਮੀਦਾਂ ਨੂੰ ਖੰਭ ਲਗਾਏ। ਉਨ੍ਹਾਂ ਦੇ ਸਵੈ-ਮਾਣ ਨੂੰ ਠੇਸ ਪਹੁੰਚਾਉਣਾ ਭਾਰਤ ਦੇ ਮਾਣ ਨੂੰ ਠੇਸ ਪਹੁੰਚਾਉਣਾ ਹੈ। ਕੀ ਸਾਡੇ ਦੇਸ਼ ਦੇ ਵੱਡੇ ਲੋਕ ਕਾਨੂੰਨ ਤੋਂ ਉੱਪਰ ਹਨ? ਕਾਨੂੰਨ ਨੂੰ ਅਜਿਹੀ ਰੋਕ ਲਗਾਉਣਾ ਚਾਹੀਦਾ ਹੈ ਕਿ ਔਰਤਾਂ ਦਾ ਅਪਮਾਨ ਕਰਨ ਤੋਂ ਪਹਿਲਾਂ ਲੋਕ ਕੰਬਣ। ਸੋਮਵਾਰ ਨੂੰ ਜੰਤਰ-ਮੰਤਰ ਵਿਖੇ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਜਾਣਗੇ।