ਅਦਾਲਤ ਨੇ ਯੂਪੀ ਸਰਕਾਰ ਤੋਂ ਅਤੀਕ ਅਹਿਮਦ ਤੇ ਅਸ਼ਰਫ ਦੀ ਹੱਤਿਆ ਤੋਂ ਬਾਅਦ ਚੁੱਕੇ ਕਦਮਾਂ ਦੀ ਮੰਗੀ ਰਿਪੋਰਟ  

ਏਜੰਸੀ

ਖ਼ਬਰਾਂ, ਰਾਸ਼ਟਰੀ

ਰੋਹਤਗੀ ਨੇ ਬੈਂਚ ਨੂੰ ਦੱਸਿਆ ਕਿ ਸੂਬਾ ਸਰਕਾਰ ਇਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਇਸ ਲਈ ਤਿੰਨ ਮੈਂਬਰੀ ਕਮਿਸ਼ਨ ਦਾ ਗਠਨ ਕੀਤਾ ਹੈ

The court sought a report from the UP government on the steps taken after the murder of Atiq Ahmed and Ashraf

 

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ ਪੁੱਛਿਆ ਕਿ ਉਸ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਜਾਂਦੇ ਸਮੇਂ ਮੀਡੀਆ ਦੇ ਸਾਹਮਣੇ ਪ੍ਰਯਾਗਰਾਜ ਵਿਚ ਪੁਲਿਸ ਹਿਰਾਸਤ ਵਿਚ ਕਿਉਂ ਪਰੇਡ ਕਰਾਈ?
ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੇ ਕਤਲ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀ ਵਕੀਲ ਵਿਸ਼ਾਲ ਤਿਵਾਰੀ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਇਹ ਵੀ ਪੁੱਛਿਆ ਕਿ ਕਾਤਲਾਂ ਨੂੰ ਕਿਵੇਂ ਪਤਾ ਲੱਗਾ ਕਿ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। 

ਜਸਟਿਸ ਐਸ ਰਵਿੰਦਰ ਭੱਟ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੂੰ ਪੁੱਛਿਆ ਕਿ ''ਉਨ੍ਹਾਂ ਨੂੰ ਕਿਵੇਂ ਪਤਾ ਲੱਗਾ? ਅਸੀਂ ਇਸ ਨੂੰ ਟੈਲੀਵਿਜ਼ਨ 'ਤੇ ਦੇਖਿਆ ਹੈ। ਉਸ ਨੂੰ ਹਸਪਤਾਲ ਦੇ ਪ੍ਰਵੇਸ਼ ਦੁਆਰ ਤੋਂ ਸਿੱਧੇ ਐਂਬੂਲੈਂਸ ਵਿਚ ਕਿਉਂ ਨਹੀਂ ਲਿਜਾਇਆ ਗਿਆ? ਉਹਨਾਂ ਦੀ ਪਰੇਡ ਕਿਉਂ ਕਰਵਾਈ ਗਈ। 

ਰੋਹਤਗੀ ਨੇ ਬੈਂਚ ਨੂੰ ਦੱਸਿਆ ਕਿ ਸੂਬਾ ਸਰਕਾਰ ਇਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਇਸ ਲਈ ਤਿੰਨ ਮੈਂਬਰੀ ਕਮਿਸ਼ਨ ਦਾ ਗਠਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਜਸਟਿਸ ਰੋਹਤਗੀ ਨੇ ਕਿਹਾ ਕਿ “ਇਹ ਵਿਅਕਤੀ ਅਤੇ ਉਸ ਦਾ ਪੂਰਾ ਪਰਿਵਾਰ ਪਿਛਲੇ 30 ਸਾਲਾਂ ਤੋਂ ਘਿਨਾਉਣੇ ਮਾਮਲਿਆਂ ਵਿਚ ਫਸਿਆ ਹੋਇਆ ਹੈ। ਇਹ ਘਟਨਾ ਖ਼ਾਸ ਤੌਰ 'ਤੇ ਭਿਆਨਕ ਹੈ। ਅਸੀਂ ਕਾਤਲਾਂ ਨੂੰ ਫੜ ਲਿਆ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਮਸ਼ਹੂਰ ਹੋਣ ਲਈ ਅਜਿਹਾ ਕੀਤਾ ਸੀ।"

ਰੋਹਤਗੀ ਨੇ ਅਦਾਲਤ ਨੂੰ ਕਿਹਾ ਕਿ ''ਹਰ ਕਿਸੇ ਨੇ ਟੈਲੀਵਿਜ਼ਨ 'ਤੇ ਕਤਲ ਦੇਖਿਆ। ਕਾਤਲ ਨਿਊਜ਼ ਫੋਟੋਗ੍ਰਾਫਰ ਬਣ ਕੇ ਆਏ ਸਨ। ਉਨ੍ਹਾਂ ਕੋਲ ਕੈਮਰੇ ਅਤੇ ਸ਼ਨਾਖਤੀ ਕਾਰਡ ਸਨ ਜੋ ਬਾਅਦ ਵਿਚ ਜਾਅਲੀ ਪਾਏ ਗਏ। ਉੱਥੇ 50 ਦੇ ਕਰੀਬ ਲੋਕ ਸਨ ਅਤੇ ਜ਼ਿਆਦਾ ਲੋਕ ਬਾਹਰ ਸਨ। ਇਸ ਤਰ੍ਹਾਂ ਉਹਨਾਂ ਨੇ ਕਤਲ ਨੂੰ ਅੰਜਾਮ ਦਿੱਤਾ।"  

ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਘਟਨਾ ਤੋਂ ਬਾਅਦ ਚੁੱਕੇ ਗਏ ਕਦਮਾਂ ਬਾਰੇ ਸਥਿਤੀ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਬੈਂਚ ਨੇ ਆਪਣੇ ਆਦੇਸ਼ ਵਿਚ ਕਿਹਾ ਕਿ "ਪ੍ਰਯਾਗਰਾਜ ਵਿਚ ਮੋਤੀ ਲਾਲ ਨਹਿਰੂ ਡਿਵੀਜ਼ਨਲ ਹਸਪਤਾਲ ਦੇ ਕੋਲ 15 ਅਪ੍ਰੈਲ ਨੂੰ ਹੋਈਆਂ ਹੱਤਿਆਵਾਂ ਦੀ ਜਾਂਚ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਵਾਲਾ ਇੱਕ ਵਿਸਤ੍ਰਿਤ ਹਲਫ਼ਨਾਮਾ ਦਾਇਰ ਕਰਨਗੇ।" ਇਸ ਘਟਨਾ ਦੇ ਸਬੰਧ ਵਿਚ ਚੁੱਕੇ ਗਏ ਕਦਮਾਂ ਦਾ ਵੀ ਹਲਫੀਆ ਬਿਆਨ ਦਿੱਤਾ ਜਾਵੇ ਅਤੇ ਜਸਟਿਸ ਬੀ.ਐਸ.ਚੌਹਾਨ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਚੁੱਕੇ ਗਏ ਕਦਮਾਂ ਦਾ ਵੀ ਖੁਲਾਸਾ ਕੀਤਾ ਜਾਵੇ। ਤਿੰਨ ਹਫ਼ਤਿਆਂ ਬਾਅਦ ਇਸ ਨੂੰ ਸੂਚੀਬੱਧ ਕਰੋ।