ਸੁਪਰੀਮ ਕੋਰਟ ਦੇ ਹੁਕਮਾਂ ਦਾ ਸਨਮਾਨ ਕਰਦੇ ਹਾਂ ਪਰ ਧਰਨਾ ਜਾਰੀ ਰਹੇਗਾ: ਪ੍ਰਦਰਸ਼ਨਕਾਰੀ ਪਹਿਲਵਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਉਨ੍ਹਾਂ ਕਿਹਾ ਕਿ ਸਾਨੂੰ ਦਿੱਲੀ ਪੁਲਿਸ 'ਤੇ ਭਰੋਸਾ ਨਹੀਂ ਹੈ, ਇਹ ਕਮਜ਼ੋਰ ਐਫਆਈਆਰ ਦਰਜ ਕਰ ਸਕਦੀ ਹੈ।

Wrestlers’ Protest: 'Agitation to Go on Till Bhushan’s Arrest



ਨਵੀਂ ਦਿੱਲੀ:  ਸੁਪਰੀਮ ਕੋਰਟ ਨੇ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁਧ ਕਥਿਤ ਜਿਨਸੀ ਸ਼ੋਸ਼ਣ ਇਲਜ਼ਾਮਾਂ ਸਬੰਧੀ ਪਹਿਲਵਾਨਾਂ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ। ਇਸ ਤੋਂ ਬਾਅਦ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਹੁਕਮਾਂ ਦਾ ਸਨਮਾਨ ਕਰਦੇ ਹਾਂ। ਪਰ ਧਰਨਾ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਾਨੂੰ ਦਿੱਲੀ ਪੁਲਿਸ 'ਤੇ ਭਰੋਸਾ ਨਹੀਂ ਹੈ, ਇਹ ਕਮਜ਼ੋਰ ਐਫਆਈਆਰ ਦਰਜ ਕਰ ਸਕਦੀ ਹੈ।

ਇਹ ਵੀ ਪੜ੍ਹੋ: ਦੰਦਾਂ ਦੇ ਦਰਦ ਤੋਂ ਤੁਸੀਂ ਵੀ ਹੋ ਪ੍ਰੇਸ਼ਾਨ? ਅਪਣਾਓ ਇਹ ਘਰੇਲੂ ਨੁਸਖ਼ੇ

ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ, “ਸਾਨੂੰ ਦਿੱਲੀ ਪੁਲਿਸ ਦੀ ਜਾਂਚ 'ਤੇ ਭਰੋਸਾ ਨਹੀਂ ਹੈ। ਮਾਮਲਾ ਦੇਰੀ ਨਾਲ ਦਰਜ ਕੀਤਾ ਗਿਆ ਹੈ। ਬ੍ਰਿਜ ਭੂਸ਼ਣ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਹਟਾਇਆ ਜਾਵੇ। ਅਸੀਂ ਸੁਪਰੀਮ ਕੋਰਟ ਦਾ ਸਨਮਾਨ ਕਰਦੇ ਹਾਂ। ਜੇਕਰ ਅਸੀਂ ਖੇਡਾਂ ਨੂੰ ਬਚਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਇਕੱਠੇ ਹੋਣਾ ਪਵੇਗਾ। ਬ੍ਰਿਜ ਭੂਸ਼ਣ ਅਹੁਦੇ ਦੀ ਦੁਰਵਰਤੋਂ ਕਰ ਸਕਦੇ ਹਨ। ਬ੍ਰਿਜਭੂਸ਼ਣ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਤੁਰੰਤ ਜੇਲ੍ਹ ਭੇਜਿਆ ਜਾਵੇ। ਇਹ ਲੜਾਈ ਉਸ ਵਰਗੇ ਲੋਕਾਂ ਨੂੰ ਸਜ਼ਾ ਦੇਣ ਲਈ ਹੈ। ਉਨ੍ਹਾਂ ਨੂੰ ਜੇਲ੍ਹ ਵਿਚ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਵਿਭਾਗ ਵਾਪਸ ਲੈਣ ਦੀ ਲੋੜ ਹੈ"।

ਇਹ ਵੀ ਪੜ੍ਹੋ: ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

ਦਿੱਲੀ ਪੁਲਿਸ ਨੇ ਕਿਹਾ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁਧ ਅੱਜ ਕੇਸ ਦਰਜ ਕੀਤਾ ਜਾਵੇਗਾ। ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਵਿਰੁਧ ਕੇਸ ਦਰਜ ਕਰਨ ਦੀ ਆਪਣੀ ਬੇਨਤੀ 'ਤੇ ਤੁਰੰਤ ਸੁਣਵਾਈ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਨੇ ਵਣ ਰੱਖਿਅਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਦਾਅਵਾ ਕੀਤਾ ਹੈ ਕਿ ਮਾਮਲਾ ਦਰਜ ਹੋਣ ਤੱਕ ਉਹ ਉੱਥੇ ਹੀ ਰਹਿਣਗੇ। ਇਨ੍ਹਾਂ ਵਿੱਚ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਵਰਗੇ ਸਟਾਰ ਪਹਿਲਵਾਨ ਸ਼ਾਮਲ ਹਨ।