Italy News: ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਟਲੀ ਵਿੱਚ ਅੰਮ੍ਰਿਤ ਸੰਚਾਰ, 30 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਕੀਤੀ ਪ੍ਰਾਪਤ
Italy News: ਇਹ ਅੰਮ੍ਰਿਤ ਸੰਚਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੰਭਾਲ ਦਮਦਮੀ ਟਕਸਾਲ ਇਟਲੀ (ਪੰਚ ਪ੍ਰਧਾਨੀ) ਦੇ ਸਹਿਯੋਗ ਨਾਲ ਕਰਵਾਇਆ ਗਿਆ।
Amrit Sanchar in Italy dedicated to Khalsa Sajna Diwas : ਇਟਲੀ ਵਿੱਚ ਖ਼ਾਲਸਾ ਸਾਜਨਾ ਦਿਵਸ ਨੂੰ ਮਨਾਉਂਦਿਆ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਹਨਾਂ ਸਮਾਗਮਾਂ ਦੀ ਲੜੀ ਤਹਿਤ ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਰਿਜੋ ਕਲਾਬਰੀਆ ਵਿਖੇ ਅੰਮ੍ਰਿਤ ਸੰਚਾਰ (Amrit Sanchar in Italy dedicated to Khalsa Sajna Diwas) ਆਯੋਜਿਤ ਕੀਤਾ ਗਿਆ। ਇਹ ਅੰਮ੍ਰਿਤ ਸੰਚਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੰਭਾਲ ਦਮਦਮੀ ਟਕਸਾਲ ਇਟਲੀ (ਪੰਚ ਪ੍ਰਧਾਨੀ) ਦੇ ਸਹਿਯੋਗ ਨਾਲ ਕਰਵਾਇਆ ਗਿਆ।
ਜਿਸ ਵਿੱਚ 30 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ। ਇਸ ਅੰਮ੍ਰਿਤ ਸੰਚਾਰ ’ਚ ਗੁਰੂ ਵਾਲੇ ਬਣਨ ਵਾਲੇ ਸਿੰਘਾਂ ਲਈ ਕੱਕਾਰਾਂ ਦੀ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਕੀਤੀ ਗਈ। ਗੁਰਦੁਆਰਾ ਸਾਹਿਬ ਵੱਲੋਂ ਅੰਮ੍ਰਿਤ ਦੀ ਦਾਤ ਛਕਾਉਣ ਵਾਲੇ ਪੰਜ ਪਿਆਰਿਆਂ ਦਾ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ । ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਪਾਨ ਕਰਨ ਵਾਲਿਆਂ ਨੂੰ ਵਧਾਈ ਦਿੱਤੀ।
ਇਸ ਮੌਕੇ ਪੰਚ ਪ੍ਰਧਾਨੀ ਵੱਲੋਂ ਗਿਆਨੀ ਸੁਰਜੀਤ ਸਿੰਘ ਖੰਡੇਵਾਲਾ ਨੇ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਵਿੱਚ ਪਹਿਲੀ ਵਾਰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵੱਧ ਤੋਂ ਵੱਧ ਸੰਗਤਾਂ ਨੂੰ ਗੁਰੂ ਹੁਕਮਾਂ ਅਨੁਸਾਰ ਖੰਡੇ ਬਾਟੇ ਦੀ ਪਹੁਲ ਛੱਕ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ। ਉਹਨਾਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਅੰਮ੍ਰਿਤ ਸੰਚਾਰ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਧਾਈ ਦੀਆਂ ਪਾਤਰ ਹਨ।
( ਮਿਲਾਨ ਤੋਂ ਦਲਜੀਤ ਮੱਕੜ ਦੀ ਰਿਪੋਰਟ)
( For more news apart from, 'Amrit Sanchar in Italy dedicated to Khalsa Sajna Diwas’ Stay tuned to Rozana Spokesman)