ਡੋਨਾਲਡ ਟਰੰਪ ਨੇ ਭਾਰਤ-ਚੀਨ ਵਿਚਾਲੇ ਵਿਚੋਲਗੀ ਦੀ ਪੇਸ਼ਕਸ਼ ਕੀਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਮਰੀਕੀ ਰਾਸ਼ਟਰਪਤੀ ਨੇ ਭਾਰਤ ਅਤੇ ਚੀਨ ਦੀ ਸਰਹੱਦ 'ਤੇ ਜਾਰੀ ਤਣਾਅ ਵਿਚਕਾਰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਹੈ।

File Photo

ਨਵੀਂ ਦਿੱਲੀ, : ਅਮਰੀਕੀ ਰਾਸ਼ਟਰਪਤੀ ਨੇ ਭਾਰਤ ਅਤੇ ਚੀਨ ਦੀ ਸਰਹੱਦ 'ਤੇ ਜਾਰੀ ਤਣਾਅ ਵਿਚਕਾਰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਮਰੀਕਾ ਨੇ ਦੋਵਾਂ ਦੇਸ਼ਾਂ ਨੂੰ ਕਿਹਾ ਹੈ ਕਿ ਅਸੀਂ ਸਰਹੱਦੀ ਵਿਵਾਦ 'ਤੇ ਵਿਚੋਲਗੀ ਕਰਨ ਲਈ ਤਿਆਰ ਹਾਂ। ਅਮਰੀਕੀ ਰਾਸ਼ਟਰਪਤੀ ਨੇ ਟਵੀਟ ਕਰ ਕੇ ਇਹ ਕਿਹਾ। ਅਮਰੀਕੀ ਰਾਸ਼ਟਰਪਤੀ ਦੀ ਇਸ ਪੇਸ਼ਕਸ਼ ਉੱਤੇ ਦੋਹਾਂ ਦੇਸ਼ਾਂ ਦੀ ਪ੍ਰਤੀਕਿਰਿਆ ਦਾ ਉਡੀਕ ਹੈ।

ਅਜੋਕੇ ਸਮੇਂ ਵਿਚ ਲੱਦਾਖ ਅਤੇ ਉੱਤਰੀ ਸਿੱਕਮ ਵਿਚ ਭਾਰਤ ਅਤੇ ਚੀਨ ਦੀਆਂ ਫ਼ੌਜਾਂ ਨੇ ਅਪਣੀ ਮੌਜੂਦਗੀ ਨੂੰ ਕਾਫ਼ੀ ਹੱਦ ਤਕ ਵਧਾ ਦਿਤਾ ਹੈ। ਇਹ ਦੋਹਾਂ ਦੇਸ਼ਾਂ ਦੀਆਂ ਫ਼ੌਜਾਂ ਵਿਚਕਾਰ ਦੋ ਵੱਖ ਵੱਖ ਤਣਾਅ ਦੀਆਂ ਘਟਨਾਵਾਂ ਦੇ ਦੋ ਹਫ਼ਤਿਆਂ ਬਾਅਦ ਵੀ ਤਣਾਅ ਅਤੇ ਕਠੋਰਤਾ ਦੇ ਵਧਣ ਦਾ ਸਪੱਸ਼ਟ ਸੰਕੇਤ ਦਿੰਦਾ ਹੈ।
ਭਾਰਤ ਨੇ ਕਿਹਾ ਹੈ ਕਿ ਚੀਨੀ ਸੈਨਾ ਲੱਦਾਖ ਅਤੇ ਸਿੱਕਮ ਵਿਚ ਐਲ.ਏ.ਸੀ. 'ਤੇ ਅਪਣੀਆਂ ਫ਼ੌਜਾਂ ਦੀ ਆਮ ਗਸ਼ਤ 'ਤੇ ਰੋਕ ਲਗਾ ਰਹੀ ਹੈ

ਅਤੇ ਬੀਜਿੰਗ ਦੇ ਇਸ ਦਾਅਵੇ ਦਾ ਜ਼ੋਰਦਾਰ ਖੰਡਨ ਕਰਦੀ ਹੈ ਕਿ ਚੀਨੀ ਸੈਨਾ ਵਲੋਂ ਘੁਸਪੈਠ ਕਰਦਿਆਂ ਭਾਰਤੀ ਫੌਜ ਦੇ ਨਾਲ ਦੋਵਾਂ ਸੈਨਾਵਾਂ ਵਿਚ ਤਣਾਅ ਵਧਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਦੀਆਂ ਸਾਰੀਆਂ ਗਤੀਵਿਧੀਆਂ ਸਰਹੱਦ 'ਤੇ ਇਸ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਹੱਦੀ ਪ੍ਰਬੰਧਨ ਬਾਰੇ ਹਮੇਸ਼ਾ ਬਹੁਤ ਜ਼ਿੰਮੇਵਾਰ ਰੁਖ਼ ਅਪਣਾਉਂਦਾ  ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਅਪਣੀ ਪ੍ਰਭੂਸੱਤਾ ਅਤੇ ਸੁਰੱਖਿਆ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।