ਚੀਨ ਨਾਲ ਸਰਹੱਦ 'ਤੇ ਰੇੜਕੇ ਨਾਲ ਜੁੜੀਆਂ ਚਿੰਤਾਵਾਂ ਬਾਰੇ ਲੋਕਾਂ ਨੂੰ ਦੱਸੇ ਸਰਕਾਰ : ਕਾਂਗਰਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਂਗਰਸ ਨੇ ਬੁਧਵਾਰ ਨੂੰ ਕਿਹਾ ਕਿ ਭਾਰਤ-ਚੀਨ ਸਰਹੱਦ 'ਤੇ ਦੋਵੇਂ ਦੇਸ਼ਾਂ ਦੇ ਫ਼ੌਜੀਆਂ ਵਿਚਕਾਰ ਰੇੜਕਾ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ

File Photo

ਨਵੀਂ ਦਿੱਲੀ, 27 ਮਈ: ਕਾਂਗਰਸ ਨੇ ਬੁਧਵਾਰ ਨੂੰ ਕਿਹਾ ਕਿ ਭਾਰਤ-ਚੀਨ ਸਰਹੱਦ 'ਤੇ ਦੋਵੇਂ ਦੇਸ਼ਾਂ ਦੇ ਫ਼ੌਜੀਆਂ ਵਿਚਕਾਰ ਰੇੜਕਾ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਗੰਭੀਰ ਵਿਸ਼ਾ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਦੇਸ਼ ਨੂੰ ਭਰੋਸੇ 'ਚ ਲਵੇ ਤੇ ਲੋਕਾਂ ਦੀਆਂ ਚਿੰਤਾਵਾਂ ਦੂਰ ਕਰੇ।

ਪਾਰਟੀ ਦੇ ਸੀਨੀਅਰ ਬੁਲਾਰੇ ਆਨੰਦ ਸ਼ਰਮਾ ਨੇ ਕਿਹਾ ਕਿ ਲੱਦਾਖ ਦੀ ਪੇਂਗੋਂਗ ਤਸੋ ਝੀਲ ਅਤੇ ਗਲਵਾਨ ਵਾਦੀ 'ਚ ਚੀਨੀ ਫ਼ੌਜੀਆਂ ਦੀ ਘੁਸਪੈਠ ਅਤੇ ਦੋਹਾਂ ਦੇਸ਼ਾਂ ਦੇ ਸੁਰੱਖਿਆ ਬਲਾਂ ਵਿਚਕਾਰ ਰੇੜਕਾ ਰਾਸ਼ਟਰੀ ਸੁਰੱਖਿਆ ਨਾਲ ਜੁੜੀ ਗੰਭੀਰ ਚਿੰਤਾ ਦਾ ਵਿਸ਼ਾ ਹੈ। (ਪੀਟੀਆਈ)