ਨਰਿੰਦਰ ਮੋਦੀ ਦੇ ਹੁੰਦਿਆਂ ਭਾਰਤ ਨੂੰ ਕੋਈ ਵੀ ਅੱਖ ਨਹੀਂ ਵਿਖਾ ਸਕਦਾ : ਰਵੀਸ਼ੰਕਰ ਪ੍ਰਸਾਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲੱਦਾਖ ਨਾਲ ਲੱਗੀ ਸਰਹੱਦ ’ਤੇ ਚੀਨ ਦੇ ਹਮਲਾਵਰ ਰੁਖ਼ ਵਿਚਕਾਰ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਰਵੀਸ਼ੰਕਰ

File Photo

ਨਵੀਂ ਦਿੱਲੀ, 27 ਮਈ: ਲੱਦਾਖ ਨਾਲ ਲੱਗੀ ਸਰਹੱਦ ’ਤੇ ਚੀਨ ਦੇ ਹਮਲਾਵਰ ਰੁਖ਼ ਵਿਚਕਾਰ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਸਪੱਸ਼ਟ ਕੀਤਾ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਭਾਰਤ ਨੂੰ ਕੋਈ ਅੱਖ ਵੀ ਨਹੀਂ ਵਿਖਾ ਸਕਦਾ। ਕਾਨੂੰਨ ਅਤੇ ਨਿਆਂ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ’ਚ ਇਹ ਗੱਲ ਕਹੀ। ਉਨ੍ਹਾਂ ਤੋਂ ਰਾਹੁਲ ਗਾਂਧੀ ਦੇ ਉਸ ਬਿਆਨ ਨੂੰ ਲੈ ਕੇ ਸਵਾਲ ਪੁਛਿਆ ਗਿਆ ਸੀ ਜਿਸ ’ਚ ਕਾਂਗਰਸ ਆਗੂ ਨੇ ਕਿਹਾ ਸੀ ਕਿ ਚੀਨ ਨਾਲ ਸਰਹੱਦ ’ਤੇ ਕਥਿਤ ਤਣਾਅ ਅਤੇ ਭਾਰਤ-ਨੇਪਾਲ ਰਿਸ਼ਤਿਆਂ ’ਚ ਆਈ ਹਾਲੀਆ ਤਲਖ਼ੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਪਾਰਦਰਸ਼ਿਤਾ ਦੀ ਜ਼ਰੂਰਤ ਹੈ ਅਤੇ ਸਰਕਾਰ ਨੂੰ ਦੇਸ਼ ਨੂੰ ਇਸ ਬਾਰੇ ਸਪੱਸ਼ਟ ਰੂਪ ਨਾਲ ਦਸਣਾ ਚਾਹੀਦਾ ਹੈ। 

ਜ਼ਿਕਰਯੋਗ ਹੈ ਕਿ ਪੂਰਬੀ ਲੱਦਾਖ ਸਰਹੱਦ ’ਤੇ ਭਾਰਤ ਅਤੇ ਚੀਨੀ ਫ਼ੌਜੀਆਂ ਵਿਚਕਾਰ ਤਣਾਅ ਵਧਣ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਚੀਫ਼ ਆਫ਼ ਡਿਫ਼ੈਂਸ ਸਟਾਫ਼ ਜਨਰਲ ਬਿਪਿਨ ਰਾਵਤ ਅਤੇ ਤਿੰਨੇ ਫ਼ੌਜਾਂ ਦੇ ਮੁਖੀਆਂ ਨਾਲ ਬੈਠਕ ਕੀਤੀ ਸੀ। ਮੰਨਿਆ ਜਾਂਦਾ ਹੈ ਕਿ ਇਸ ਬੈਠਕ ’ਚ ਬਾਹਰੀ ਸੁਰੱਖਿਆ ਚੁਨੌਤੀਆਂ ਨਾਲ ਨਜਿੱਠਣ ਲਈ ਭਾਰਤ ਦੀਆਂ ਫ਼ੌਜੀ ਤਿਆਰੀਆਂ ਨੂੰ ਮਜ਼ਬੂਤ ਬਣਾਉਣ ’ਤੇ ਚਰਚਾ ਕੀਤੀ ਗਈ।     (ਪੀਟੀਆਈ)