ਪੰਜਾਬੀ ਨੌਜਵਾਨ ਦੀ ਬਰਮਪਟਨ ਵਿਚ ਸੜਕ ਹਾਦਸੇ ਦੌਰਾਨ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰੋਜ਼ੀ ਰੋਟੀ ਖ਼ਾਤਰ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਟਰੱਕ ਡਰਾਈਵਰੀ ਕਰਦੇ ਕਸਬਾ ਭਿੰਡੀ ਸੈਦਾਂ ਦੇ ਨੌਜਵਾਨ ਸੰਗਮਪ੍ਰੀਤ ਸਿੰਘ

File Photo

ਭਿੰਡੀ ਸੈਦਾਂ, 27 ਮਈ (ਪਪ): ਰੋਜ਼ੀ ਰੋਟੀ ਖ਼ਾਤਰ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਟਰੱਕ ਡਰਾਈਵਰੀ ਕਰਦੇ ਕਸਬਾ ਭਿੰਡੀ ਸੈਦਾਂ ਦੇ ਨੌਜਵਾਨ ਸੰਗਮਪ੍ਰੀਤ ਸਿੰਘ ਗਿੱਲ (24) ਪੁੱਤਰ ਹਰਪਾਲ ਸਿੰਘ ਗਿੱਲ ਦੀ ਅੱਜ ਸਵੇਰੇ ਤੜਕਸਾਰ ਬਰਮਪਟਨ ਨਜ਼ਦੀਕ ਦੋ ਟਰੱਕਾਂ ਦੀ ਹੋਈ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਉਪਰੰਤ ਲੱਗੀ ਭਿਆਨਕ ਅੱਗ ਕਾਰਨ ਬੁਰੀ ਤਰ੍ਹਾਂ ਨਾਲ ਝੁਲਸ ਕੇ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ।

ਸੰਗਮਪ੍ਰੀਤ ਸਿੰਘ ਅਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਹ ਦੁਖਦਾਈ ਖ਼ਬਰ ਕਸਬੇ ਵਿਚ ਮਿਲਦੇ ਹੀ ਸੋਗ ਦੀ ਲਹਿਰ ਪਸਰ ਗਈ ਹੈ।