ਰਾਸ਼ਟਰਪਤੀ ਮੁਰਮੂ ਨੇ PM ਮੋਦੀ ਦੁਆਰਾ ਕੀਤੇ ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਕੀਤਾ ਸਵਾਗਤ 

ਏਜੰਸੀ

ਖ਼ਬਰਾਂ, ਰਾਸ਼ਟਰੀ

ਨਵੇਂ ਸੰਸਦ ਭਵਨ ਦਾ ਉਦਘਾਟਨ ਭਾਰਤ ਦੇ ਸਾਰੇ ਲੋਕਾਂ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ

Droupadi Murmu

ਨਵੀਂ ਦਿੱਲੀ - ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੀਂ ਸੰਸਦ ਭਵਨ ਦੇ ਉਦਘਾਟਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਪੂਰੇ ਦੇਸ਼ ਲਈ ਮਾਣ ਅਤੇ ਬਹੁਤ ਖੁਸ਼ੀ ਦੀ ਗੱਲ ਹੈ। ਉਦਘਾਟਨ ਮੌਕੇ ਆਪਣੇ ਸੰਦੇਸ਼ ਵਿਚ ਰਾਸ਼ਟਰਪਤੀ ਨੇ ਕਿਹਾ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਦੇਸ਼ ਦੇ ਇਤਿਹਾਸ ਵਿਚ ਸੁਨਹਿਰੀ ਸ਼ਬਦਾਂ ਵਿਚ ਲਿਖਿਆ ਜਾਵੇਗਾ।

ਉਨ੍ਹਾਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ “ਨਵੇਂ ਸੰਸਦ ਭਵਨ ਦਾ ਉਦਘਾਟਨ ਭਾਰਤ ਦੇ ਸਾਰੇ ਲੋਕਾਂ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰੀਵੰਸ਼ ਨੇ ਰਾਸ਼ਟਰਪਤੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਸੰਸਦ ਨੂੰ ਦੇਸ਼ ਲਈ ਮਾਰਗ ਦਰਸ਼ਕ ਦੱਸਦੇ ਹੋਏ, ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਨਵੀਂ ਸੰਸਦ ਦੀ ਇਮਾਰਤ "ਸਾਡੀ ਲੋਕਤੰਤਰੀ ਯਾਤਰਾ ਵਿਚ ਇੱਕ ਮਹੱਤਵਪੂਰਨ ਮੀਲ ਪੱਥਰ" ਹੈ।

ਮੁਰਮੂ ਨੇ ਕਿਹਾ ਕਿ "ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਮੌਕਾ ਭਾਰਤ ਦੇ ਇਤਿਹਾਸ ਵਿਚ ਸੁਨਹਿਰੀ ਸ਼ਬਦਾਂ ਵਿਚ ਲਿਖਿਆ ਜਾਵੇਗਾ।" ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ।