''ਸਰਜੀਕਲ ਸਟ੍ਰਾਈਕ 'ਤੇ ਸਵਾਲ ਉਠਾ ਕੇ ਅਤਿਵਾਦੀਆਂ ਦੇ ਹੌਂਸਲੇ ਮਜ਼ਬੂਤ ਕਰ ਰਹੀ ਕਾਂਗਰਸ''

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਰਜੀਕਲ ਸਟ੍ਰਾਈਕ 'ਤੇ ਕਾਂਗਰਸ ਦੇ ਸਵਾਲਾਂ 'ਤੇ ਭਾਜਪਾ ਦੇ ਸੀਨੀਅਰ ਨੇਤਾ ਰਵੀ ਸ਼ੰਕਰ ਪ੍ਰਸਾਦ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ...

ravi shankar prasad

ਨਵੀਂ ਦਿੱਲੀ : ਸਰਜੀਕਲ ਸਟ੍ਰਾਈਕ 'ਤੇ ਕਾਂਗਰਸ ਦੇ ਸਵਾਲਾਂ 'ਤੇ ਭਾਜਪਾ ਦੇ ਸੀਨੀਅਰ ਨੇਤਾ ਰਵੀ ਸ਼ੰਕਰ ਪ੍ਰਸਾਦ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਜੀਕਲ ਸਟ੍ਰਾਈਕ 'ਤੇ ਸਵਾਲ ਉਠਾ ਕੇ ਪਾਕਿਸਤਾਨ ਦੇ ਅਤਿਵਾਦੀਆਂ ਦਾ ਹੌਂਸਲਾ ਮਜ਼ਬੂਤ ਕਰ ਰਹੀ ਹੈ। ਕਾਂਗਰਸ ਦੇ ਬਿਆਨਾਂ ਤੋਂ ਲੱਗ ਰਿਹਾ ਹੈ ਕਿ ਹੁਣ ਉਹ ਮੁੱਖ ਧਾਰਾ ਦੀ ਪਾਰਟੀ ਨਹੀਂ ਰਹੀ ਹੈ। ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਜਦੋਂ ਪੂਰਾ ਦੇਸ਼ ਭਾਰਤੀ ਫ਼ੌਜ ਦੇ ਜਵਾਨਾਂ ਅਤੇ ਅਧਿਕਾਰੀਆਂ ਦੇ ਸਾਹਸ 'ਤੇ ਮਾਣ ਮਹਿਸੂਸ ਕਰ ਰਿਹਾ ਸੀ ਤਾਂ ਰਾਹੁਲ ਗਾਂਧੀ ਨੇ ਸਰਜੀਕਲ ਸਟ੍ਰਾਈਕ ਨੂੰ ਖੂਨ ਦੀ ਦਲਾਲੀ ਕਿਹਾ ਸੀ।