ਦੇਸ਼ ਵਿਚ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ 39 ਦਿਨਾਂ 'ਚ ਇਕ ਲੱਖ ਤੋਂ ਹੋਈ ਪੰਜ ਲੱਖ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਿਛਲੇ 24 ਘੰਟੇ 'ਚ ਇਕ ਦਿਨ ਵਿਚ ਸੱਭ ਤੋਂ ਵੱਧ 18,552 ਨਵੇਂ ਮਾਮਲੇ...............

corona

ਨਵੀਂ ਦਿੱਲੀ : ਦੇਸ਼ ਵਿਚ ਜਾਨਲੇਵਾ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਇਕ ਲੱਖ ਪਹੁੰਚਨ 'ਚ 110 ਦਿਨ ਲੱਗੇ ਜਦੋਂ ਕਿ ਪੰਜ ਲੱਖ ਦਾ ਅੰਕੜਾ ਪਾਰ ਕਰਨ 'ਚ ਸਿਰਫ਼ 39 ਦਿਨ ਲੱਗੇ। ਭਾਰਤ ਵਿਚ ਸਨਿਚਰਵਾਰ ਨੂੰ 18,552 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਵਾਇਰਸ ਮਰੀਜ਼ਾਂ ਦਾ ਅੰਕੜਾ 5.08 ਲੱਖ ਦੇ ਪਾਰ ਪਹੁੰਚ ਗਿਆ ਹੈ।

ਜਦਕਿ ਪਿਛਲੇ 24 ਘੰਟਿਆਂ 'ਚ 384 ਲੋਕਾਂ ਦੀ ਮੌਤ ਹੋਈ ਹੈ। ਭਾਰਤ ਵਿਚ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਕੁਲ ਗਿਣਤੀ 5,08,953 ਹੋ ਗਈ ਹੈ। ਜਿਸ ਵਿਚੋਂ 1,97,387 ਸਰਗਰਮ ਮਾਮਲੇ ਹਨ ਜਿਸ ਤਰ੍ਹਾਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ।

 ਉਨੀ ਹੀ ਰਫ਼ਤਾਰ ਨਾਲ ਦੇਸ਼ 'ਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵੱਧ ਰਹੀ ਹੈ। ਹੁਣ ਤਕ 2,95,881 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 15,685 ਲੋਕਾਂ ਦੀ ਮੌਤ ਹੋ ਚੁਕੀ ਹੈ। ਉਧਰ ਹੀ ਕੋਰੋਨਾ ਵਾਇਰਸ ਦੀ ਟੈਸਟਿੰਗ ਦੇ ਅੰਕੜੇ ਵੀ ਵੱਧ ਰਹੇ ਹਨ।

ਦੇਸ਼ ਵਿਚ 26 ਜੂਨ ਨੂੰ 22,04,79 ਨਮੂਨਿਆਂ ਦੀ ਜਾਂਚ ਕੀਤੀ ਗਈ। 26 ਜੂਨ ਤੱਕ 79,96,707 ਨਮੂਨਿਆਂ ਦੀ ਜਾਂਚ ਹੋ ਚੁੱਕੀ ਹੈ। ਦੇਸ਼ ਵਿਚ ਮਹਾਰਾਸ਼ਟਰ ਸੂਬਾ ਕੋਰੋਨਾ ਕਾਰਨ ਸੱਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ।

ਮਹਾਰਾਸ਼ਟਰ ਵਿਚ ਕੋਰੋਨਾ ਦੇ 1,52,765 ਮਾਮਲੇ ਸਾਹਮਣੇ ਆਏ ਹਨ ਅਤੇ ਮੌਤਾਂ ਦੇ ਮਾਮਲੇ ਵੀ ਵੱਧ ਰਹੇ ਹਨ। ਪ੍ਰਦੇਸ਼ ਵਿਚ ਕੋਰੋਨਾ ਕਾਰਨ ਹੁਣ ਤਕ 7106 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਥੇ ਇਕ ਦਿਨ ਵਿਚ 5000 ਤੋਂ ਵਧੇਰੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।

ਦਿੱਲੀ ਵਿਚ 77,240 ਅਤੇ 2,492 ਮੌਤਾਂ ਹੋਈਆਂ ਹਨ, ਤਾਮਿਲਨਾਡੂ ਵਿਚ 74745 ਕੇਸ 957 ਮੌਤਾਂ ਨਾਲ ਹਨ। ਮਹਾਰਾਸ਼ਟਰ, ਦਿੱਲੀ ਤੋਂ ਬਾਅਦ ਤਾਮਿਲਨਾਡੂ ਵਿਚ ਵੀ ਕੋਰੋਨਾ ਨੇ ਰਫ਼ਤਾਰ ਫੜੀ ਹੈ। ਤਾਮਿਲਨਾਡੂ ਵਿਚ ਵਾਇਰਸ ਦੇ 3645 ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 3460 ਨਵੇਂ ਕੇਸ ਸਾਹਮਣੇ ਆਏ ਹਨ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ