ਦਿੱਲੀ 'ਚ ਹੜ੍ਹਾਂ ਦਾ ਡਰ, ਯਮੁਨਾ ਖ਼ਤਰੇ ਦੇ ਨਿਸ਼ਾਨ ਤੋਂ ਉਪਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਵਿਚ ਯਮੁਨਾ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਪਹੁੰਚ ਗਿਆ ਹੈ ਜਿਸ ਕਾਰਨ ਦਿੱਲੀ ਵਿਚ ਹੜ੍ਹਾਂ ਦਾ ਖ਼ਤਰਾ ਵੀ ਬਣਿਆ ਹੋਇਆ..............

Yamuna River

ਨਵੀਂ ਦਿੱਲੀ : ਦਿੱਲੀ ਵਿਚ ਯਮੁਨਾ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਪਹੁੰਚ ਗਿਆ ਹੈ ਜਿਸ ਕਾਰਨ ਦਿੱਲੀ ਵਿਚ ਹੜ੍ਹਾਂ ਦਾ ਖ਼ਤਰਾ ਵੀ ਬਣਿਆ ਹੋਇਆ। ਹੜ੍ਹਾਂ ਦੇ ਖ਼ਤਰੇ ਕਾਰਨ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿਤੀਆਂ ਗਈਆਂ ਹਨ ਅਤੇ ਯਮੁਨਾ ਦੇ ਨੇੜਲੇ ਇਲਾਕਿਆਂ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ। ਹਥਨੀਕੁੰਡ ਵਿਖੇ ਯਮੁਨਾ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ 90 ਹਜ਼ਾਰ ਕਿਉਸਿਕ 'ਤੇ ਹੈ ਅਤੇ ਇਹ ਅੱਜ ਸਵੇਰੇ 9 ਵਜੇ ਤਕ 2.10 ਲੱਖ ਕਿਉਸਿਕ 'ਤੇ ਪਹੁੰਚ ਗਿਆ ਸੀ ਅਤੇ ਇਸ ਪੱਧਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਦਿੱਲੀ ਰੇਲਵੇ ਬ੍ਰਿਜ ਵਿਖੇ ਯਮੁਨਾ ਦੇ ਪਾਣੀ ਦਾ ਪੱਧਰ 205.40 ਮੀਟਰ ਤੋਂ ਉਪਰ ਜਾਣ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਦਸਿਆ ਕਿ ਹਥਨੀਕੁੰਡ ਤੋਂ 1.36 ਲੱਖ ਕਿਉਸਿਕ ਪਾਣੀ ਹਰਿਆਣਾ ਵਲ ਛਡਿਆ ਗਿਆ ਹੈ। ਉਨ੍ਹਾਂ ਦਸਿਆ ਕਿ ਹਿਮਾਚਲ ਵਿਚ ਪੈ ਰਹੇ ਲਗਾਤਾਰ ਮੀਂਹ ਕਾਰਨ ਹਥਨੀਕੁੰਡ ਵਿਚ ਪਾਣੀ ਦਾ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। 

ਯਮੁਨਾ ਵਿਚ ਪਾਣੀ ਦੇ ਖ਼ਤਰਨਾਕ ਪੱਧਰ ਨੂੰ ਪਾਰ ਕਰਨ ਤੋਂ ਬਾਅਦ ਬੀਤੇ ਕਲ ਦਿੱਲੀ ਸਰਕਾਰ ਨੇ ਚੌਕਸੀ ਜਾਰੀ ਕੀਤੀ ਹੈ। ਹੇਠਲੇ ਇਲਾਕੇ ਵਿਚ ਰਹਿ ਰਹੇ ਲੋਕਾਂ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿਤੀਆਂ ਗਈਆਂ ਹਨ। ਯਮੁਨਾ ਨੇੜੇ ਸਥਿਤ ਗਾਂਧੀ ਮੰਡੂ, ਨਿਊ ਉਸਮਾਨਪੁਰ, ਯਮੁਨਾ ਪੁਸਤਾ ਆਦਿ ਹੇਠਲੇ ਇਲਾਕਿਆਂ ਨੂੰ ਖਾਲੀ ਕਰਵਾ ਲਿਆ ਗਿਆ ਹੈ।   (ਏਜੰਸੀ)