ਹਿਮਾਚਲ ਵਿਚ ਭਾਰੀ ਬਾਰਿਸ਼ ਕਾਰਨ ਅਚਾਨਕ ਆਇਆ ਹੜ੍ਹ, ਇੱਕ ਦੀ ਮੌਤ, 10 ਲਾਪਤਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਆਏ ਹੜ੍ਹ ਵਿਚ ਘੱਟੋ ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 10 ਲਾਪਤਾ ਦੱਸੇ ਜਾ ਰਹੇ ਹਨ।

1 dead in flash floods due to cloudburst in Himachal

ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਆਏ ਹੜ੍ਹ ਵਿਚ ਘੱਟੋ ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 10 ਲਾਪਤਾ ਦੱਸੇ ਜਾ ਰਹੇ ਹਨ। ਆਪਦਾ ਪ੍ਰਬੰਧਨ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਜ ਦੇ ਆਪਦਾ ਪ੍ਰਬੰਧਨ ਦੇ ਨਿਰਦੇਸ਼ਕ ਸੁਦੇਸ਼ ਕੁਮਾਰ ਮੋਖਤਾ ਨੇ ਦੱਸਿਆ ਕਿ ਲਾਹੌਲ-ਸਪੀਤੀ ਵਿਚ ਬੱਦਲ ਫਟਣ ਕਾਰਨ ਅਚਾਨਕ ਆਏ ਹੜ੍ਹ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 9 ਲੋਕ ਲਾਪਤਾ ਹੋ ਗਏ, ਜਦਕਿ ਇਕ ਹੋਰ ਵਿਅਕਤੀ ਚੰਬਾ ਜ਼ਿਲ੍ਹੇ ਤੋਂ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ।

ਹੋਰ ਪੜ੍ਹੋ: ਉਲੰਪਿਕ: ਭਾਰਤੀ ਮਹਿਲਾ ਹਾਕੀ ਟੀਮ ਨੂੰ ਮਿਲੀ ਇਕ ਹੋਰ ਹਾਰ, ਤੀਰਅੰਦਾਜ਼ੀ ਵਿਚ ਤਰੁਣਦੀਪ ਦਾ ਸਫ਼ਰ ਖਤਮ

ਉਹਨਾਂ ਦੱਸਿਆ ਕਿ ਮੰਗਲਵਾਰ ਰਾਤ ਅੱਠ ਵਜੇ ਉਦੈਪੁਰ ਦੇ ਲਾਹੌਲ ਵਿਚ ਬੱਦਲ ਫਟਿਆ। ਉਹਨਾਂ ਦੱਸਿਆ ਕਿ ਮਜ਼ਦੂਰਾਂ ਦੇ ਦੋ ਤੰਬੂ ਅਤੇ ਇੱਕ ਨਿੱਜੀ ਜੇਸੀਬੀ ਪਾਣੀ ਵਿਚ ਡੁੱਬ ਗਈ ਅਤੇ ਜੰਮੂ-ਕਸ਼ਮੀਰ ਦਾ ਰਹਿਣ ਵਾਲਾ 19 ਸਾਲਾ ਮਜ਼ਦੂਰ ਮੁਹੰਮਦ ਅਲਤਾਫ ਜ਼ਖ਼ਮੀ ਹੋ ਗਿਆ। ਅਲਤਾਫ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਰਾਜ ਦੀ ਪੁਲਿਸ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਟੀਮਾਂ ਨੂੰ ਲਾਪਤਾ ਵਿਅਕਤੀਆਂ ਦੀ ਭਾਲ ਲਈ ਭੇਜਿਆ ਗਿਆ ਸੀ, ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਮੰਗਲਵਾਰ ਰਾਤ ਨੂੰ ਸਰਚ ਆਪ੍ਰੇਸ਼ਨ ਰੋਕ ਦਿੱਤਾ ਗਿਆ।

ਹੋਰ ਪੜ੍ਹੋ: ਟੋਕੀਉ ਉਲੰਪਿਕ: ਪੀਵੀ ਸਿੰਧੂ ਨੇ ਪਾਰ ਕੀਤਾ ਇਕ ਹੋਰ ਪੜਾਅ, ਹਾਂਗਕਾਂਗ ਦੀ ਨਗਾਨ ਯੀ ਚਿਓਂਗ ਨੂੰ ਹਰਾਇਆ

ਉਹਨਾਂ ਦੱਸਿਆ ਕਿਹਾ ਕਿ ਸਵੇਰ ਤੋਂ ਤਲਾਸ਼ੀ ਮੁਹਿੰਮ ਦੁਬਾਰਾ ਸ਼ੁਰੂ ਕੀਤੀ ਗਈ। ਸੁਦੇਸ਼ ਕੁਮਾਰ ਮੋਖਤਾ ਨੇ ਦੱਸਿਆ ਕਿ ਲਾਹੌਲ-ਸਪੀਤੀ ਦੇ ਵੱਖ-ਵੱਖ ਹਿੱਸਿਆਂ ਵਿਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ ਕਈ ਸੜਕਾਂ ਜਾਮ ਹੋ ਗਈਆਂ ਹਨ ਅਤੇ 60 ਦੇ ਕਰੀਬ ਵਾਹਨ ਫਸ ਗਏ ਹਨ। ਲਾਹੌਲ ਦੇ ਸਟੇਟ ਹਾਈਵੇ ਨੰਬਰ 26 (ਐਸਕੇਟੀਟੀ) 'ਤੇ ਕੀਤਿੰਗ ਪਿੰਡ ਨੇੜੇ ਜ਼ਮੀਨ ਖਿਸਕਣ ਕਾਰਨ ਸੜਕ ਬੰਦ ਹੋ ਗਈ ਇਸ ਦੌਰਾਨ ਰਾਜ ਦੇ ਵੱਖ ਵੱਖ ਹਿੱਸਿਆਂ ਵਿਚ ਭਾਰੀ ਬਾਰਿਸ਼ ਜਾਰੀ ਹੈ ਅਤੇ ਸ਼ਿਮਲਾ ਮੌਸਮ ਵਿਭਾਗ ਨੇ ਰੈਡ ਅਲਰਟ ਜਾਰੀ ਕੀਤਾ ਹੈ।

ਹੋਰ ਪੜ੍ਹੋ: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਫਟਿਆ ਬੱਦਲ, 40 ਤੋਂ ਜ਼ਿਆਦਾ ਲਾਪਤਾ ਹੋਣ ਦਾ ਖਦਸ਼ਾ

ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਭਾਰੀ ਮੀਂਹ ਕਾਰਨ ਭਾਗਾ ਨਦੀ ਵਿਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਕਈ ਲੋਕਾਂ ਨੂੰ ਲਾਹੌਲ-ਸਪੀਤੀ ਦੇ ਦਰਚਾ ਪਿੰਡ ਤੋਂ ਬਾਹਰ ਕੱਢਿਆ ਗਿਆ ਸੀ। ਦਾਰਚਾ ਪੁਲਿਸ ਜਾਂਚ ਚੌਕੀ ਅਨੁਸਾਰ ਭਾਰੀ ਬਾਰਿਸ਼ ਕਾਰਨ ਨਦੀ ਦਾ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ, ਜਿਸ ਕਾਰਨ ਨਦੀ ਦੇ ਨਾਲ ਲੱਗਦੀਆਂ ਤਿੰਨ ਦੁਕਾਨਾਂ ਨੁਕਸਾਨੀਆਂ ਗਈਆਂ। ਅਧਿਕਾਰੀ ਨੇ ਦੱਸਿਆ ਕਿ ਨੀਵੇਂ ਇਲਾਕਿਆਂ ਦੇ ਨੇੜੇ ਰਹਿੰਦੇ ਲੋਕਾਂ ਨੂੰ ਪੁਲਿਸ ਨੇ ਸੁਰੱਖਿਅਤ ਬਾਹਰ ਕੱਢ ਲਿਆ ਹੈ।